ਹਰਭਜਨ ਸਿੰਘ ETO ਵਲੋਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

Thursday, Oct 30, 2025 - 05:01 PM (IST)

ਹਰਭਜਨ ਸਿੰਘ ETO ਵਲੋਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ 'ਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ ਸੜਕਾਂ ਦੀ ਖ਼ਾਸ ਮੁਰੰਮਤ ਦੇ ਕੰਮ ਸ਼ੁਰੂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਮਹਿਕਮੇ ਵੱਲੋਂ ਲਿੰਕ ਸੜਕਾਂ ਦੀ ਮੌਜੂਦਾ ਸਪੈਸ਼ਲ ਰਿਪੇਅਰ ਦੇ ਕੰਮ ਸਾਲ 2022-23, 2023-24, 2024-25 ਅਤੇ ਸਾਲ 2025-26 ਵਿੱਚ ਸਪੈਸ਼ਲ ਰਿਪੇਅਰ ਲਈ ਡਿਊ ਹੋਈ ਸੜਕਾਂ ਨਾਲ ਸਬੰਧਿਤ ਹਨ।

ਇਸ ਪ੍ਰੋਗਰਾਮ ਵਿੱਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 81 ਮਾਰਕੀਟ ਕਮੇਟੀਆਂ  ਦੀਆਂ ਸੜਕਾਂ ਦਾ ਕੰਮ ਕੀਤਾ ਜਾਵੇਗਾ। ਇਨ੍ਹਾਂ ਸੜਕਾਂ ਦੀ ਖ਼ਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤੇ ਗਏ ਹਨ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁਰੰਮਤ ਦੇ ਕੰਮਾਂ ਦੀ ਅਲਾਟਮੈਂਟ ਵਿੱਚ ਹੋ ਤੇਜ਼ੀ ਲਿਆਉਣ ਦੇ ਹੁਕਮ ਦਿੰਦਿਆਂ ਅਤੇ ਨਾਲ ਹੀ ਇਸ ਸਬੰਧੀ ਵਿਸਥਾਰ ਪੂਰਵਕ ਰਿਪੋਰਟ ਭੇਜਣ ਲਈ ਕਿਹਾ।

ਲੋਕ ਨਿਰਮਾਣ ਮੰਤਰੀ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਕੰਮਾਂ  ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਦਾ ਹੁਕਮ ਦਿੰਦਿਆਂ ਵਿਭਾਗੀ ਵਿਜੀਲੈਂਸ ਕਮੇਟੀ ਵਲੋਂ  ਨਾਭਾ ਮਾਰਕਿਟ ਕਮੇਟੀ ਦੀ ਕਰੀਬ 2.5 ਕਿ. ਮੀ. ਸੜਕ ਚੈੱਕ ਕੀਤੀ ਗਈ ਅਤੇ ਚੱਲਦੇ ਕੰਮ ਵਿੱਚ ਹੀ ਊਣਤਾਈਆਂ ਨੂੰ ਠੀਕ ਕਰਵਾਉਣ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੀ ਚੈਕਿੰਗਾਂ ਜਾਰੀ ਰੱਖਣ ਦੇ  ਹੁਕਮ ਦਿੱਤੇ।


author

Babita

Content Editor

Related News