ਹਰਭਜਨ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਤਸਵੀਰ ਸਾਂਝੀ ਕਰ ਜਤਾਇਆ ਦੁੱਖ

Friday, Dec 27, 2024 - 04:51 AM (IST)

ਹਰਭਜਨ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਤਸਵੀਰ ਸਾਂਝੀ ਕਰ ਜਤਾਇਆ ਦੁੱਖ

ਚੰਡੀਗੜ੍ਹ- ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦਿੱਲੀ ਦੇ ਏਮਜ਼ ਹਸਪਤਾਲ 'ਚ 92 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਆਉਣ ਮਗਰੋਂ ਦੇਸ਼-ਵਿਦੇਸ਼ ਦੀਆਂ ਵੱਡੀਆਂ ਸ਼ਖ਼ਸੀਅਤਾਂ ਨੇ ਦੁੱਖ ਜਤਾਇਆ ਹੈ। 

ਇਸੇ ਦੌਰਾਨ ਸਾਬਕਾ ਭਾਰਤੀ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਆਪਣੇ 'ਐਕਸ' ਅਕਾਊਂਟ 'ਤੇ ਪੋਸਟ ਸਾਂਝੀ ਕਰ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ ਹੈ। 

ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਸਾਬਕਾ ਪ੍ਰਧਾਨ ਮੰਤਰੀ, ਇੱਕ ਸੁਹਿਰਦ ਸੱਜਣ ਤੇ ਦੂਰਦਰਸ਼ੀ ਨੇਤਾ, ਡਾ. ਮਨਮੋਹਨ ਸਿੰਘ ਜੀ ਦੇ ਅਚਾਨਕ ਦਿਹਾਂਤ ਦੀ ਖਬਰ ਤੋਂ ਬਹੁਤ ਦੁਖੀ ਹੋਇਆ ਹਾਂ। ਡਾ. ਮਨਮੋਹਨ ਸਿੰਘ ਜੀ ਦੀ ਜਿਸ ਚੀਜ਼ ਨੇ ਉਨ੍ਹਾਂ ਨੂੰ ਅਸਲ ਵਿੱਚ ਬਾਕੀਆਂ ਤੋਂ ਅਲੱਗ ਪਛਾਣ ਦਿਵਾਈ, ਉਹ ਸੀ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੀ ਸ਼ਾਂਤ ਅਤੇ ਦ੍ਰਿੜ ਅਗਵਾਈ, ਗੁੰਝਲਦਾਰ ਰਾਜਨੀਤਿਕ ਨੈਵੀਗੇਟ ਕਰਨ ਦੀ ਉਨ੍ਹਾਂ ਦੀ ਯੋਗਤਾ ਤੇ ਭਾਰਤ ਦੀ ਸਮਰੱਥਾ ਵਿੱਚ ਉਨ੍ਹਾਂ ਦਾ ਅਟੁੱਟ ਵਿਸ਼ਵਾਸ।

ਉਨ੍ਹਾਂ ਅੱਗੇ ਕਿਹਾ- ''ਡਾ: ਸਾਹਿਬ ਨੂੰ ਉਨ੍ਹਾਂ ਦੇ ਯੋਗਦਾਨ ਲਈ ਦੇਸ਼ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਸਤਨਾਮ ਵਾਹਿਗੁਰੂ।।''

Saddened by the news of sudden demise of former Prime Minister, a thorough gentleman, and a visionary leader, Dr. Manmohan Singh Ji 💔💔What truly set him apart was his calm and steady leadership in times of crisis, his ability to navigate complex political landscapes, and his… pic.twitter.com/WKbjrnADJQ

— Harbhajan Turbanator (@harbhajan_singh) December 26, 2024

ਇਹ ਵੀ ਪੜ੍ਹੋ- ਸਿਆਸੀ ਡਰਾਮਾ ; ਕਾਂਗਰਸੀ ਕੌਂਸਲਰ ਨੇ 12 ਘੰਟਿਆਂ 'ਚ 3 ਵਾਰ ਬਦਲ ਲਈ ਪਾਰਟੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e 


author

Harpreet SIngh

Content Editor

Related News