ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਵੱਡਾ ਐਲਾਨ

04/16/2022 4:27:15 PM

ਨਵੀਂ ਦਿੱਲੀ: ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਉੱਚ ਸਦਨ ਦੇ ਮੈਂਬਰ ਵਜੋਂ ਉਨ੍ਹਾਂ ਨੂੰ ਜੋ ਤਨਖ਼ਾਹ ਮਿਲੇਗੀ, ਉਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਲਈ ਦੇਣਗੇ। ਪਿਛਲੇ ਮਹੀਨੇ ਰਾਜ ਸਭਾ ਲਈ ਚੁਣੇ ਗਏ ਸਿੰਘ ਨੇ ਕਿਹਾ ਕਿ ਉਹ ਦੇਸ਼ ਦੀ ਬਿਹਤਰੀ ਉਹ ਸਭ ਕੁੱਝ ਕਰਨਗੇ ਜੋ ਉਹ ਕਰ ਸਕਦੇ ਹਨ।

ਇਹ ਵੀ ਪੜ੍ਹੋ: ਅਮਰੀਕਾ ਅਤੇ ਕਈ ਯੂਰਪੀ ਦੇਸ਼ਾਂ 'ਚ ਬੱਚਿਆਂ 'ਚ ਪਾਈ ਗਈ ਇਹ ਰਹੱਸਮਈ ਬਿਮਾਰੀ, WHO ਨੇ ਦਿੱਤੀ ਚਿਤਾਵਨੀ

ਸਿੰਘ ਨੇ ਇੱਕ ਟਵੀਟ ਵਿੱਚ ਕਿਹਾ, "ਰਾਜ ਸਭਾ ਦੇ ਮੈਂਬਰ ਵਜੋਂ ਮੈਂ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਉੱਚ ਸਦਨ ਦੀ ਤਨਖ਼ਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਲਈ ਆਇਆ ਹਾਂ ਅਤੇ ਮੈਂ ਉਹ ਸਭ ਕੁੱਝ ਕਰਾਂਗਾ, ਜੋ ਮੈਂ ਕਰ ਸਕਦਾ ਹਾਂ। ਜੈ ਹਿੰਦ।''

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਬ੍ਰਿਟਿਸ਼ ਡਾਕਟਰ ਦੀ ਕਰਤੂਤ, 35 ਸਾਲਾਂ ਤੱਕ 48 ਮਹਿਲਾ ਮਰੀਜ਼ਾਂ ਦਾ ਕੀਤਾ ਜਿਨਸੀ ਸ਼ੋਸ਼ਣ

ਸਿੰਘ ਆਮ ਆਦਮੀ ਪਾਰਟੀ (ਆਪ) ਦੇ ਉਨ੍ਹਾਂ ਪੰਜ ਉਮੀਦਵਾਰਾਂ ਵਿੱਚ ਸ਼ਾਮਲ ਸਨ. ਜੋ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਸਨ। ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਸਮੇਂ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦਾ ਧਿਆਨ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ 'ਤੇ ਹੋਵੇਗਾ। ਸਿੰਘ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਪਿਨਰ ਹਨ। ਜਲੰਧਰ ਦੇ ਰਹਿਣ ਵਾਲੇ ਸਿੰਘ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਵਿਚ ਵੀ ਖੇਡ ਚੁੱਕੇ  ਹਨ।

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

cherry

This news is Content Editor cherry