ਹਰਵਿੰਦਰ ਸਿੰਘ ਸਰਨਾ ਬਣੇ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ

09/04/2017 2:50:31 PM

ਅੰਮ੍ਰਿਤਸਰ — ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ 'ਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਹੋਈ ਚੋਣ 'ਚ ਹਰਵਿੰਦਰ ਸਿੰਘ ਸਰਨਾ ਪ੍ਰਧਾਨ, ਸ਼ੇਲਿੰਦਰਜੀਤ ਸਿੰਘ ਟਾਟਾ ਨਗਰ ਸੀਨੀਅਰ ਮੀਤ ਪ੍ਰਧਾਨ, ਬੀਬੀ ਕਮਲਜੀਤ ਕੌਰ ਜੂਨੀਅਰ ਮੀਤ ਪ੍ਰਧਾਨ, ਚਰਨਜੀਤ ਸਿੰਘ ਜਨਰਲ ਸਕੱਤਰ ਅਤੇ ਮਹਿੰਦਰ ਸਿੰਘ ਛਾਬੜਾ ਸਕੱਤਰ ਚੁਣੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਕਿ ਇਹ ਚੋਣ ਸਰਵਸੰਮਤੀ ਨਾਲ ਹੋਈ ਹੈ। ਚੋਣ ਦੌਰਾਨ ਪਹਿਲਾਂ ਦੂਜੀ ਧਿਰ ਵਲੋਂ ਪ੍ਰਧਾਨ ਦੇ ਅਹੁਦੇ ਲਈ ਇਕ ਨਾਂ ਦੀ ਤਜਵੀਜ਼ ਕੀਤੀ ਗਈ ਸੀ ਪਰ ਸਬੰਧਤਮੈਂਬਰ ਨੇ ਚੋਣ ਲੜਣ ਤੋਂ ਇਨਕਾਰ ਕਰ ਦਿੱਤਾ, ਜਿਸ ਮਗਰੋਂ ਚੋਣ ਸਰਵਸੰਮਤੀ ਨਾਲ ਨੇਪਰੇ ਚੜ੍ਹ ਗਈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ, ਭੋਪਾਲ ਅਤੇ ਲਖਨਊ ਤੋਂ ਵੀ ਇਕ ਇਕ ਮੈਂਬਰ ਗੈਰਹਾਜ਼ਰ ਸੀ ਤੇ ਇਕ ਮੈਂਬਰ ਦੀ ਮੌਤ ਹੋ ਚੁੱਕੀ ਹੈ। ਕਮੇਟੀ ਦੇ ਕੁੱਲ 15 ਮੈਂਬਰਾਂ ਵਿਚੋਂ ਅੱਜ 11 ਮੈਂਬਰ ਚੋਣ ਮੀਟਿੰਗ ਵਿਚ ਸ਼ਾਮਲ ਹੋਏ।


Related News