ਹਰਚਰਨ ਬੈਂਸ ਨੇ ਆਮ ਆਦਮੀ ਪਾਰਟੀ ''ਤੇ ਵਿੰਨ੍ਹਿਆ ਤਿੱਖਾ ਨਿਸ਼ਾਨਾ, ਜਾਣੋ ਕੀ ਕਿਹਾ

02/03/2022 3:21:01 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ 'ਆਪ' ਦਾ ਸੀ. ਐੱਮ. ਚਿਹਰਾ ਐਲਾਨੇ ਗਏ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਆਮ ਆਦਮੀ ਪਾਰਟੀ ਨੂੰ ਕੋਈ ਵੀ ਪੰਜਾਬੀ ਵਿਅਕਤੀ ਨਹੀਂ ਲੱਭਦਾ। 

ਇਹ ਵੀ ਪੜ੍ਹੋ : ਵੱਡੀ ਵਾਰਦਾਤ : ਜਲੰਧਰ ਦੀ ਕੁੜੀ ਨਾਲ ਚੱਲਦੀ ਕਾਰ 'ਚ 6 ਨੌਜਵਾਨਾਂ ਨੇ ਕੀਤਾ ਸਮੂਹਿਕ ਜਬਰ-ਜ਼ਿਨਾਹ

ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਅੰਦਰ ਫਿਰਕੂਪੁਣੇ ਦੀ ਭਾਵਨਾ ਪੈਦਾ ਕਰਨਾ ਬੰਦ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਰੂਹ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਮੌਕਾ ਮੰਗ ਰਹੀ ਹੈ ਪਰ ਦਿੱਲੀ 'ਚ ਪੰਜਾਬੀ ਅਤੇ ਪੰਜਾਬੀਆਂ ਲਈ ਸਾਰੇ ਮੌਕੇ ਬੰਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਜਾਗਣਾ ਪਵੇਗਾ।

ਇਹ ਵੀ ਪੜ੍ਹੋ : ਪੰਜਾਬੀਆਂ ਦੇ ਸਿਰ ਚੜ੍ਹ ਬੋਲਦੈ 'ਹਥਿਆਰਾਂ' ਦਾ ਸ਼ੌਂਕ, ਪੁਲਸ ਨੂੰ ਵੀ ਛੱਡਿਆ ਪਿੱਛੇ

ਹਰਚਰਨ ਬੈਂਸ ਨੇ ਕਿਹਾ ਕਿ ਕੰਮਾਂ ਦੇ ਆਧਾਰ 'ਚ ਅਕਾਲੀ ਦਲ ਦਾ ਜਾਦੂ ਸਿਰ ਚੜ੍ਹ ਕੇ ਬੋਲ ਰਿਹਾ ਹੈ, ਜਦੋਂ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਕੁੱਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਦਿਖ ਰਿਹਾ ਹੈ ਕਿ ਮੁਫ਼ਤ ਬਿਜਲੀ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਆਦਿ ਕਿਸ ਨੇ ਸ਼ੁਰੂ ਕੀਤੀ ਸੀ।  ਹਰਚਰਨ ਸਿੰਘ ਬੈਂਸ ਨੇ ਕਿਹਾ ਕਿ ਦੋਵੇਂ ਪਾਰਟੀਆਂ ਅਮਨ ਅਤੇ ਭਾਈਚਾਰਕ ਸਾਂਝ ਨੂੰ ਮੁੜ ਕੇ ਲਾਂਬੂ ਲਾਉਣਾ ਚਾਹੁੰਦੇ ਹਨ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita