ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਸ਼ਹੀਦ ਹੋਇਆ ਹਰਚੋਵਾਲ ਦਾ ਗੁਰਚਰਨ ਸਿੰਘ

06/11/2020 12:44:11 PM

ਹਰਚੋਵਾਲ/ਗੁਰਦਾਸਪੁਰ (ਵਿਨੋਦ) : ਜੰਮੂ-ਕਸ਼ਮੀਰ ਰਜੋਰੀ ਜ਼ਿਲ੍ਹੇ 'ਚ ਅੱਜ ਸਵੇਰੇ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਹਰਚੋਵਾਲ ਦਾ ਜਵਾਨ ਗੁਰਚਰਨ ਸਿੰਘ ਸ਼ਹੀਦ ਹੋ ਗਿਆ। ਜਾਣਕਾਰੀ ਮੁਤਾਬਕ ਗੁਰਚਰਨ ਸਿੰਘ ਉਰਫ ਸੋਨੂੰ ਪੁੱਤਰ ਸੁਰਿੰਦਰ ਦਾ ਜਨਮ 1991 'ਚ ਹੋਇਆ ਸੀ। ਉਹ 17 ਸਾਲਾਂ ਦੀ ਉਮਰ 'ਚ ਫੌਜ 'ਚ ਭਰਤੀ ਹੋ ਗਿਆ ਸੀ। ਉਸ ਦਾ 2 ਸਾਲ ਦਾ ਮੁੰਡਾ ਤੇ ਇਕ ਸਾਲ ਦੀ ਕੁੜੀ ਹੈ।

PunjabKesariਇਹ ਵੀ ਪੜ੍ਹੋਂ : ਰੂਹ ਕੰਬਾਊ ਖੁਲਾਸਾ, ਪੁੱਤ ਨੇ ਮਾਂ ਨਾਲ ਮਿਲ ਪਹਿਲਾਂ ਪਿਓ ਦੀਆਂ ਕੱਢੀਆਂ ਅੱਖਾਂ ਫਿਰ ਕੀਤਾ ਕਤਲ

ਪਰਿਵਾਰਕ ਮੈਂਬਰਾਂ ਮੁਤਾਬਕ ਬੀਤੀ ਰਾਤ ਹੀ ਗੁਰਚਰਨ ਨੇ ਉਨ੍ਹਾਂ ਨਾਲ ਫੋਨ 'ਤੇ ਗੱਲ ਕੀਤੀ ਸੀ। ਦੱਸਿਆ ਜਾ ਰਿਹਾ ਕਿ ਅੱਜ ਸ਼ਾਮ ਤੱਕ ਗੁਰਚਰਨ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਪਹੁੰਚ ਜਾਏਗੀ, ਜਿਥੇ ਸਰਕਾਰ ਰਸਮਾਂ ਨਾਲ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।    

 


Baljeet Kaur

Content Editor

Related News