ਕੇਂਦਰੀ ਮੰਤਰੀ ਹਰਦੀਪ ਪੁਰੀ ਤੇ ਰਵਨੀਤ ਬਿੱਟੂ ਖ਼ਿਲਾਫ਼ ਅਕਾਲੀ ਬਸਪਾ ਦੇ ਵਰਕਰਾਂ ਨੇ SDM ਨੂੰ ਦਿੱਤਾ ਮੰਗ ਪੱਤਰ

Monday, Jun 21, 2021 - 05:20 PM (IST)

ਅਜਨਾਲਾ (ਗੁਰਜੰਟ) - ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗੱਠਜੋੜ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੀ ਸੀਟ ਬਹੁਜਨ ਸਮਾਜ ਪਾਰਟੀ ਨੂੰ ਛੱਡਣ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਕਾਂਗਰਸ ਦੇ ਲੁਧਿਆਣਾ ਤੋਂ ਸੰਸਦ ਰਵਨੀਤ ਸਿੰਘ ਬਿੱਟੂ ਵੱਲੋਂ ਬਸਪਾ ਨੂੰ ਅਪਵਿੱਤਰ ਤੇ ਗੈਰ ਸਿੱਖ ਕਹਿ ਕੇ ਉਨ੍ਹਾਂ ਦੀਆਂ ਭਾਵਨਾਵਾਂ ਪਹੁੰਚਾਈ ਠੇਸ  ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਕੌਮੀ ਮੀਤ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਤੇ ਬਸਪਾ ਦੇ ਹਲਕਾ ਪ੍ਰਧਾਨ ਰੌਬਿਟ ਮਸੀਹ ਪੱਛੀਆ ਦੀ ਅਗਵਾਈ ਹੇਠ ਐੱਸ ਡੀ ਐੱਮ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਇਸ ਮੌਕੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਪੰਜਾਬ ਦੇ ਲੋਕਾਂ ਨੂੰ ਧਰਮਾਂ ਅਤੇ ਮਜ਼੍ਹਬਾਂ ਵਿੱਚ ਵੰਡ ਕੇ ਆਮ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਜਦੋਂ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਸਾਨੂੰ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ ਸੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਗੈਂਗਸਟਰ ਜੈਪਾਲ ਭੁੱਲਰ ਦੇ ਮੁੜ ਪੋਸਟਮਾਰਟਮ ਨੂੰ ਮਨਜ਼ੂਰੀ

ਇਸ ਮੌਕੇ ਉਨ੍ਹਾਂ ਐਸਡੀਐਮ ਅਜਨਾਲਾ ਨੂੰ ਮੰਗ ਪੱਤਰ ਦਿੰਦਿਆਂ ਹਰਦੀਪ ਸਿੰਘ ਪੁਰੀ ਤੇ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਅਗਰ ਸਰਕਾਰ ਵੱਲੋਂ ਇਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਬਸਪਾ ਦੇ ਨਾਲ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ ।

ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ


rajwinder kaur

Content Editor

Related News