ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਪਹਿਲਾਂ ਹਰਦੀਪ ਪੁਰੀ ਨੇ ਕਾਂਗਰਸ ’ਤੇ ਕੱਸਿਆ ਤੰਜ਼
Sunday, Feb 06, 2022 - 04:09 PM (IST)
 
            
            ਅੰਮ੍ਰਿਤਸਰ (ਗੁਰਿੰਦਰ ਸਾਗਰ)-ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੁਝ ਹੀ ਸਮੇਂ ਬਾਅਦ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ’ਚ ਮਾਹੌਲ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਭਾਜਪਾ ਦੇ ਕੇਂਦਰੀ ਮੰਤਰੀ ਨੇ ਇਸ ਨੂੰ ਲੈ ਕੇ ਕਾਂਗਰਸ ’ਤੇ ਤੰਜ਼ ਕੱਸਿਆ ਹੈ। ਅੱਜ ਅੰਮ੍ਰਿਤਸਰ ’ਚ ਭਾਜਪਾ ਦੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਇਕ ਸੁਝਾਅ ਦਿੱਤਾ ਕਿ ਉਹ ਢਾਈ-ਢਾਈ ਸਾਲ ਦੀ ਬਜਾਏ ਹਫ਼ਤੇ ’ਚ ਇਕ ਦਿਨ ਚੰਨੀ ਤੇ ਇਕ ਦਿਨ ਸਿੱਧੂ ਨੂੰ ਮੁੱਖ ਮੰਤਰੀ ਬਣਾ ਦੇਣ ਤੇ ਸੱਤਵੇਂ ਦਿਨ ਲਈ ਟਾਸ ਕਰ ਲੈਣ ਪਰ ਉਹ ਪੰਜਾਬ ਦਾ ਕੁਝ ਭਲਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਡਬਲ ਇੰਜਣ ਦੀ ਸਰਕਾਰ ਚਾਹੁੰਦੀ ਤੇ ਜੋ ਵਿਕਾਸ ਕਰੇ। ਇਸੇ ਦੌਰਾਨ ਉਨ੍ਹਾਂ ਭਗਵੰਤ ਮਾਨ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਵਿਅਕਤੀ ਆਪਣਾ ਆਪ ਹੀ ਨਹੀਂ ਸਾਂਭ ਸਕਦਾ, ਉਹ ਪੰਜਾਬ ਨੂੰ ਕਿਸ ਤਰ੍ਹਾਂ ਸੰਭਾਲ ਸਕਦਾ ਹੈ।
ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ਜੱਸੀ ਖੰਗੂੜਾ ‘ਆਪ’ ਵਿਚ ਸ਼ਾਮਲ
ਇਥੇ ਜ਼ਿਕਰਯੋਗ ਹੈ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਲਗਾਤਾਰ ਹੀ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਬਣੀ ਹੋਈ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਜਨਰਲ ਸਕੱਤਰ ਲੁਧਿਆਣਾ ਵਿਖੇ ਐਲਾਨ ਕਰਨ ਵਾਲੇ ਹਨ। ਲਗਾਤਾਰ ਕਿਆਸ-ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਵਜੋਂ ਜਨਤਕ ਤੌਰ ’ਤੇ ਚਰਨਜੀਤ ਸਿੰਘ ਚੰਨੀ ਨੂੰ ਵੀ ਪੇਸ਼ ਕੀਤਾ ਜਾ ਸਕਦਾ ਹੈ ਅਤੇ ਢਾਈ-ਢਾਈ ਸਾਲ ਲਈ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਨੂੰ ਵੀ ਕੰਮ ਦਿੱਤਾ ਜਾ ਸਕਦਾ ਹੈ। ਵਿਰੋਧੀਆਂ ਵੱਲੋਂ ਕਾਂਗਰਸ ਉੱਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            