ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਮਨੋਜ ਸਿਨ੍ਹਾ ਨਾਲ ਕੀਤੀ ਮੁਲਾਕਾਤ

Saturday, Jun 17, 2023 - 05:45 PM (IST)

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਮਨੋਜ ਸਿਨ੍ਹਾ ਨਾਲ ਕੀਤੀ ਮੁਲਾਕਾਤ

ਜਲੰਧਰ (ਵਿਸ਼ੇਸ਼) : ਕੇਂਦਰੀ ਪੈਟਰੋਲੀਅਮ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਪੁਰੀ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨ੍ਹਾ ਨਾਲ ਮੀਟਿੰਗ ਕੀਤੀ ਹੈ, ਜਿਸ ’ਚ ਸੂਬੇ ਨਾਲ ਜੁੜੇ ਮਸਲਿਆਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਹੈ। ਹਰਦੀਪ ਪੁਰੀ ਅੱਜ ਜੰਮੂ-ਕਸ਼ਮੀਰ ਦੇ ਦੌਰੇ ’ਤੇ ਪਹੁੰਚੇ ਸਨ, ਜਿੱਥੇ ਰਾਜ ਸਭਾ ਮੈਂਬਰ ਗੁਲਾਮ ਅਲੀ, ਜੰਮੂ-ਕਸ਼ਮੀਰ ਭਾਜਪਾ ਦੇ ਪ੍ਰਧਾਨ ਰਵਿੰਦਰ ਰਾਣਾ ਅਤੇ ਸੂਬਾ ਸਕੱਤਰ ਅਰਵਿੰਦ ਗੁਪਤਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਰਦੀਪ ਪੁਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਜੰਮੂ-ਕਸ਼ਮੀਰ ’ਚ ਅਮਨ-ਸ਼ਾਂਤੀ ਬਹਾਲ ਹੋਈ ਹੈ ਅਤੇ ਸੂਬਾ ਹੁਣ ਵਿਕਾਸ ਦੇ ਰਾਹ ’ਤੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ’ਚ ਵਿਕਾਸ ਦੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਸੂਬੇ ਦੇ ਲੋਕਾਂ ਦੀ ਭਲਾਈ ਲਈ ਜੰਮੂ-ਕਸ਼ਮੀਰ ’ਚ ਕਈ ਹਾਊਸਿੰਗ ਪ੍ਰਾਜੈਕਟ ਵੀ ਲਾਗੂ ਕਰ ਰਿਹਾ ਹੈ।

ਇਹ ਵੀ ਪੜ੍ਹੋ : ਨਗਰ ਨਿਗਮ ਦੀ ਨਾਕਾਮੀ ਕਾਰਨ ‘ਹਾਈਲਾਈਟ’ ਹੁੰਦੇ ਜਾ ਰਹੇ ਕਾਂਗਰਸੀ, ‘ਆਪ’ ਨੂੰ ਉਠਾਉਣਾ ਪੈ ਸਕਦੈ ਨੁਕਸਾਨ

ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਸ਼ਾਂਤੀ ਬਹਾਲ ਕਰਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅੱਤਵਾਦ ਵਿਰੁੱਧ ਠੋਸ ਨੀਤੀਆਂ ਨੇ ਕੰਮ ਕੀਤਾ ਹੈ। ਹੁਣ ਲੋਕ ਸੂਬੇ ’ਚ ਸ਼ਾਂਤੀ ਮਹਿਸੂਸ ਕਰ ਰਹੇ ਹਨ ਅਤੇ ਆਉਣ ਵਾਲੇ ਸਾਲਾਂ ’ਚ ਜੰਮੂ-ਕਸ਼ਮੀਰ ਵਿਕਾਸ ਦੇ ਮਾਮਲੇ ’ਚ ਮੋਹਰੀ ਸੂਬਾ ਬਣ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਜੰਮੂ-ਕਸ਼ਮੀਰ ’ਚ ਸ਼ਾਂਤੀ ਸਥਾਪਿਤ ਹੋਣ ਨਾਲ ਪੂਰੇ ਦੇਸ਼ ’ਚ ਇਕ ਚੰਗਾ ਸੰਦੇਸ਼ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਇਹ ਸੰਦੇਸ਼ ਵੀ ਭੇਜ ਦਿੱਤਾ ਹੈ ਕਿ ਜੰਮੂ-ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤੱਕ ਭਾਰਤ ਇਕ ਹੈ ਅਤੇ ਵੱਖਵਾਦੀ ਤਾਕਤਾਂ ਨਾਲ ਦ੍ਰਿੜਤਾ ਨਾਲ ਲੜਦਾ ਰਹੇਗਾ।

ਇਹ ਵੀ ਪੜ੍ਹੋ : ਉਲਟ ਹਾਲਾਤ ਦੇ ਬਾਵਜੂਦ ਦੇਸ਼ ਤੀਜੀ ਵੱਡੀ ਆਰਥਿਕ ਸ਼ਕਤੀ ਬਣਨ ਵੱਲ ਵਧ ਰਿਹਾ ਹੈ : ਤਰੁਣ ਚੁੱਘ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News