ਕਾਂਗਰਸ ਨੂੰ ਵੱਡਾ ਝਟਕਾ, ਇਸ ਸਾਬਕਾ ਮੰਤਰੀ ਦਾ ਭਤੀਜਾ 'ਆਪ' 'ਚ ਸ਼ਾਮਲ

Friday, Apr 28, 2023 - 08:44 PM (IST)

ਕਾਂਗਰਸ ਨੂੰ ਵੱਡਾ ਝਟਕਾ, ਇਸ ਸਾਬਕਾ ਮੰਤਰੀ ਦਾ ਭਤੀਜਾ 'ਆਪ' 'ਚ ਸ਼ਾਮਲ

ਜਲੰਧਰ (ਸੁਨੀਲ ਮਹਾਜਨ) : ਪੰਜਾਬ ਦੀ ਸਿਆਸਤ 'ਚ ਦਲ-ਬਦਲੀ ਲਗਾਤਾਰ ਜਾਰੀ ਹੈ। ਹੁਣ ਜਲੰਧਰ ਤੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ 'ਆਪ' ਵਿੱਚ ਸ਼ਾਮਲ ਕੀਤਾ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਵਣ ਰੱਖਿਅਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਹਰਦੀਪ ਸਿੰਘ ਨੇ ਕਾਂਗਰਸ ਪਾਰਟੀ ਛੱਡ ਕੇ 'ਆਪ' ਦਾ ਪੱਲਾ ਫੜ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਕਾਂਗਰਸੀ ਵਰਕਰ ਅਤੇ ਕੌਂਸਲਰ ਵੀ 'ਆਪ' 'ਚ ਸ਼ਾਮਲ ਹੋਏ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਹੋਣ ਵਾਲੀ ਹੈ, ਇਸ ਦੌਰਾਨ ਸਾਰੀਆਂ ਪਾਰਟੀਆਂ 'ਚ ਦਲ-ਬਦਲ ਹੋਇਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News