''ਆਪ'' ''ਚ ਜਾ ਸਕਦੇ ਨੇ ਅਕਾਲੀ ਆਗੂ ਡਿੰਪੀ ਢਿੱਲੋਂ, ਸੱਚ ਜਾਂ ਅਫ਼ਵਾਹ, ਪੜ੍ਹੋ ਪੂਰੀ ਖ਼ਬਰ
Sunday, Aug 25, 2024 - 06:17 PM (IST)

ਚੰਡੀਗੜ੍ਹ : ਇਸ ਵੇਲੇ ਅਕਾਲੀ ਦਲ ਦੇ ਇਕ ਸੀਨੀਅਰ ਆਗੂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਨੂੰ ਵੱਡਾ ਝਟਕਾ ਲੱਗ ਸਕਦਾ ਹੈ ਕਿਉਂਕਿ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਪਾਰਟੀ ਤੋਂ ਅਸਤੀਫ਼ਾ ਦੇ ਸਕਦੇ ਹਨ। ਸੂਤਰਾਂ ਮੁਤਾਬਕ ਪਤਾ ਲੱਗਿਆ ਹੈ ਕਿ ਉਹ ਅੱਜ ਸ਼ਾਮ ਤੱਕ ਪਾਰਟੀ ਤੋਂ ਆਪਣਾ ਅਸਤੀਫ਼ਾ ਦੇ ਸਕਦੇ ਹਨ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਪਰ ਉਹ ਕਦੋਂ ਕੋਈ ਹੋਰ ਪਾਰਟੀ ਜੁਆਇਨ ਕਰਨਗੇ, ਇਸ ਬਾਰੇ ਅਜੇ ਕੁੱਝ ਵੀ ਪਤਾ ਨਹੀਂ ਹੈ।
ਇਹ ਵੀ ਪੜ੍ਹੋ : 'ਮੰਕੀਪਾਕਸ' ਨੂੰ ਲੈ ਕੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਇਨ੍ਹਾਂ ਲੱਛਣਾਂ ਨੂੰ ਨਾ ਕਰੋ ਨਜ਼ਰ-ਅੰਦਾਜ਼
ਦੱਸਣਯੋਗ ਹੈ ਕਿ ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ ਅਤੇ 2 ਵਾਰ ਅਕਾਲੀ ਦਲ ਵਲੋਂ ਰਾਜਾ ਵੜਿੰਗ ਖ਼ਿਲਾਫ਼ ਚੋਣ ਲੜ ਚੁੱਕੇ ਹਨ। ਇਹ ਵੀ ਦੱਸਣਯੋਗ ਹੈ ਕਿ ਗਿੱਦੜਬਾਹਾ 'ਚ ਜ਼ਿਮਨੀ ਚੋਣ ਹੋਣੀ ਹੈ ਅਤੇ ਸੁਖਬੀਰ ਬਾਦਲ ਪਿਛਲੇ ਕੁੱਝ ਦਿਨਾਂ ਤੋਂ ਇਸ ਹਲਕੇ 'ਚ ਸਰਗਰਮ ਹਨ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਡਿੰਪੀ ਢਿੱਲੋਂ ਨੂੰ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਸੀ ਪਰ ਅਜੇ ਤੱਕ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਆਈ ਨਵੀਂ ਅਪਡੇਟ, ਇਨ੍ਹਾਂ 3 ਜ਼ਿਲ੍ਹਿਆਂ ਲਈ ਅਲਰਟ ਜਾਰੀ
ਦੱਸ ਦੇਈਏ ਕਿ 18 ਅਗਸਤ ਨੂੰ ਗਿੱਦੜਬਾਹਾ 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੀਤੀ ਗਈ ਮੀਟਿੰਗ ਦੌਰਾਨ ਡਿੰਪੀ ਨੇ ਕਿਹਾ ਸੀ ਕਿ ਮੈਂ ਸ਼ਰੇਆਮ ਕਹਿੰਦਾ ਹਾਂ ਕਿ ਅੱਜ ਜੋ ਕੁੱਝ ਵੀ ਹਾਂ, ਸੁਖਬੀਰ ਬਾਦਲ ਕਰਕੇ ਹਾਂ। ਲੋਕ ਬਹੁਤ ਅਫ਼ਵਾਹਾਂ ਉਡਾ ਰਹੇ ਹਨ ਪਰ ਇਹ ਦਰੱਖ਼ਤ ਹਿੱਲਣ ਵਾਲਾ ਨਹੀਂ ਹੈ। ਹੁਣ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਡਿੰਪੀ ਢਿੱਲੋਂ ਦੇ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਦੀ ਖ਼ਬਰ ਅਫ਼ਵਾਹ ਹੈ ਜਾਂ ਫਿਰ ਇਸ 'ਚ ਕਿੰਨੀ ਕੁ ਸੱਚਾਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8