ਜਾਖੜ ਨੂੰ ਮਿਲੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਨਵ-ਨਿਯੁਕਤ VC ਹਰਦੀਪ ਗਿੱਲ

Friday, Feb 27, 2026 - 08:59 PM (IST)

ਜਾਖੜ ਨੂੰ ਮਿਲੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਨਵ-ਨਿਯੁਕਤ VC ਹਰਦੀਪ ਗਿੱਲ

ਚੰਡੀਗੜ੍ਹ- ਭਾਰਤ ਸਰਕਾਰ ਦੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ. ਹਰਦੀਪ ਸਿੰਘ ਗਿੱਲ ਵੱਲੋਂ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਇੱਕ ਵਿਸ਼ੇਸ਼ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਗਈ।

ਇਸ ਮੁਲਾਕਾਤ ਦੌਰਾਨ ਸ. ਹਰਦੀਪ ਸਿੰਘ ਗਿੱਲ ਨੇ ਆਪਣੀ ਨਵੀਂ ਨਿਯੁਕਤੀ ਲਈ ਸੁਨੀਲ ਜਾਖੜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਭਵਿੱਖ ਦੀਆਂ ਜ਼ਿੰਮੇਵਾਰੀਆਂ ਲਈ ਉਨ੍ਹਾਂ ਦਾ ਆਸ਼ੀਰਵਾਦ ਲਿਆ। 

ਜ਼ਿਕਰਯੋਗ ਹੈ ਕਿ ਸ. ਗਿੱਲ ਨੂੰ ਹਾਲ ਹੀ ਵਿੱਚ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।


author

Rakesh

Content Editor

Related News