ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ 'ਚ ਵੀ ਸੀ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦਾ ਹੱਥ
Tuesday, Jun 20, 2023 - 04:15 PM (IST)
ਚੰਡੀਗੜ੍ਹ : ਕੈਨੇਡਾ 'ਚ ਮਾਰਿਆ ਗਿਆ ਖ਼ਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਮੂਲ ਰੂਪ ਤੋਂ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਨੇੜਲੇ ਪਿੰਡ ਦਾ ਰਹਿਣ ਵਾਲਾ ਸੀ ਅਤੇ ਲੰਬੇ ਸਮੇਂ ਤੋਂ ਕੈਨੇਡਾ ਰਹਿ ਰਿਹਾ ਸੀ। ਹਰਦੀਪ ਸਿੰਘ 'ਤੇ ਭਾਰਤ ਖ਼ਿਲਾਫ਼ ਅੰਦੋਲਨ ਕਰਨ, ਟਾਰਗੇਟ ਕਿਲਿੰਗ, ਸਰਹੱਦ ਪਾਰੋਂ ਨਾਜਾਇਜ਼ ਹਥਿਆਰ ਅਤੇ ਨਸ਼ੇ ਦੀ ਤਸਕਰੀ ਕਰਨ ਦਾ ਦੋਸ਼ ਸੀ। ਕੁੱਝ ਦਿਨ ਪਹਿਲਾਂ ਐੱਨ. ਆਈ. ਏ. ਵੱਲੋਂ ਨਿੱਝਰ ਦੇ ਸੰਗਠਨ ਦੇ ਕਰੀਬੀਆਂ 'ਤੇ ਸ਼ਿਕੰਜਾ ਕੱਸਣ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਾਪੇਮਾਰੀ ਵੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ Monsoon ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਅਪਡੇਟ
ਦੱਸਣਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਜਦੋਂ ਭਾਰਤ ਦੌਰੇ 'ਤੇ ਆਏ ਸਨ ਤਾਂ ਪੰਜਾਬ ਦੇ ਉਸ ਸਮੇਂ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ 'ਚ ਬੈਠੇ ਪੰਜਾਬ ਦੇ ਅੱਤਵਾਦੀਆਂ ਦੀ ਇਕ ਸੂਚੀ ਉਨ੍ਹਾਂ ਨੂੰ ਦਿੱਤੀ ਸੀ। ਇਸ ਸੂਚੀ 'ਚ ਹਰਦੀਪ ਸਿੰਘ ਨਿੱਝਰ ਦਾ ਨਾਂ ਵੀ ਸੀ।
ਇਹ ਵੀ ਦੱਸ ਦੇਈਏ ਕਿ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿੱਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ