ਹਰਦੀਪ ਪੁਰੀ ਦਾ ਵਿਰੋਧੀ ਪਾਰਟੀਆਂ 'ਤੇ ਤੰਜ, ਕਿਹਾ-ਲੋਕ ਸਭਾ 'ਚ ਰੱਖਣ ਆਪਣੀ ਗੱਲ

10/03/2020 3:32:18 PM

ਚੰਡੀਗੜ੍ਹ— ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਕਾਂਗਰਸ ਸਮੇਤ ਵਿਰੋਧੀ ਧਿਰਾਂ ਵੱਲੋਂ ਇਸ ਦਾ ਖੂਬ ਵਿਰੋਧ ਕੀਤਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਸੜਕਾਂ 'ਤੇ ਆ ਗਏ ਹਨ, ਉਥੇ ਹੀ ਵਿਰੋਧੀ ਧਿਰਾਂ ਵੱਲੋਂ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸੇ ਖੇਤੀ ਬਿੱਲਾਂ ਦੇ ਮੁੱਦੇ 'ਤੇ ਵਿਰੋਧੀ ਧਿਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਤੇ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਕਾਂਗਰਸ ਪਾਰਟੀ ਸਮੇਤ ਵਿਰੋਧੀ ਧਿਰਾਂ 'ਤੇ ਖੂਬ ਤੰਜ ਕੱਸੇ ਹਨ। ਚੰਡੀਗੜ੍ਹ ਵਿਖੇ ਹਰਦੀਪ ਸਿੰਘ ਪੁਰੀ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਬਿੱਲਾਂ ਨੂੰ ਲੈ ਕੇ ਕਾਂਗਰਸ ਸਮੇਤ ਬਾਕੀ ਵਿਰੋਧੀ ਧਿਰਾਂ ਦੇ ਮਨਾਂ 'ਚ ਜੇਕਰ ਕੋਈ ਖਦਸ਼ਾ ਹੈ ਤਾਂ ਉਹ ਪ੍ਰਦਰਸ਼ਨ ਕਰਨ ਦੀ ਬਜਾਏ ਲੋਕ ਸਭਾ 'ਚ ਆਪਣੀ ਗੱਲ ਰੱਖਣ। ਜਿਸ 'ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਿਹੜੇ ਖੇਤੀ ਬਿੱਲ ਹਨ, ਇਨ੍ਹਾਂ 'ਚ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ 'ਤੇ ਬੋਲਦੇ ਹੋਏ ਕਿਹਾ ਕਿ ਜੇਕਰ ਮੈਨੀਫੈਸਟੋ ਨੂੰ ਪੜ੍ਹ ਲਿਆ ਜਾਵੇ ਤਾਂ ਇਨ੍ਹਾਂ ਕਿਸਾਨ ਬਿੱਲਾਂ 'ਚ ਕੋਈ ਫਰਕ ਨਹੀਂ ਹੈ। ਇਹ ਸਾਰੇ ਬਿੱਲ ਕਿਸਾਨਾਂ ਵਾਸਤੇ ਸਹੀ ਹਨ।

ਜ਼ਮੀਨ ਖਿਸਕਦੀ ਵੇਖ ਅਕਾਲੀ ਦਲ ਨੇ ਬਦਲਿਆ ਸਟੈਂਡ

ਉਥੇ ਹੀ ਹਰਦੀਪ ਪੁਰੀ ਅਤੇ ਸੋਮ ਪ੍ਰਕਾਸ਼ ਨੇ ਅਕਾਲੀ ਦਲ 'ਤੇ ਤਿੱਖੇ ਹਮਲੇ ਕੀਤੇ। ਹਰਦੀਪ ਪੁਰੀ ਨੇ ਕਿਹਾ ਕਿ 6 ਸਤੰਬਰ ਤੱਕ ਤਾਂ ਹਰਸਿਮਰਤ ਕੌਰ ਬਾਦਲ ਖੇਤੀ ਬਿੱਲਾਂ ਦਾ ਸਮਰਥਨ ਕਰ ਰਹੀ ਸੀ ਅਤੇ ਹੁਣ ਅਕਾਲੀ ਦਲ ਨੇ ਜ਼ਮੀਨ ਖਿਸਕਦੀ ਵੇਖ ਕੇ ਆਪਣਾ ਸਟੈਂਡ ਬਦਲ ਲਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਜੋ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ, ਉਹ ਗਲਤ ਹੈ।

ਇਹ ਵੀ ਪੜ੍ਹੋ: ਤੱਲ੍ਹਣ ਸਾਹਿਬ ਗੁਰਦੁਆਰੇ ਦੇ 6 ਸੇਵਾਦਾਰ ਕੋਰੋਨਾ ਪਾਜ਼ੇਟਿਵ, ਜਾਣੋ ਜਲੰਧਰ ਜ਼ਿਲ੍ਹੇ ਦੇ ਤਾਜ਼ਾ ਹਾਲਾਤ

ਕਾਂਗਰਸ 'ਤੇ ਰਗੜ੍ਹੇ ਲਾਉਂਦਿਆਂ ਉਨ੍ਹਾਂ ਕਿਹਾ ਕਿ 1986 'ਚ ਰਾਹੁਲ ਗਾਂਧੀ ਜੀ ਦੇ ਪਿਤਾ ਰਾਜੀਵ ਗਾਂਧੀ ਨੇ ਉਸ ਸਮੇਂ ਫੂਡ ਪ੍ਰੋਸੈਸਿੰਗ ਮਨਿਸਟਰੀ ਸੈਂਟਰਲ ਸਰਕਾਰ 'ਚ ਲਿਆਂਦੀ ਸੀ।  ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਦਾ 2017 ਦਾ ਚੋਣ ਮੈਨੀਫੈਸਟੋ ਅਤੇ 2019 ਦਾ ਜਰਨਲ ਚੋਣਾਂ ਦਾ ਮੈਨੀਫੈਸਟੋ ਵੇਖਿਆ ਜਾਵੇ ਤਾਂ ਇਹ ਕਹਿੰਦੇ ਕੁਝ ਹਨ ਤਾਂ ਕਰਦੇ ਕੁਝ ਹਨ। ਹਰਦੀਪ ਪੁਰੀ ਕਿਹਾ ਕਿ ਲੋਕ ਸਭਾ 'ਚ ਤਾਂ ਬਿੱਲ ਪਾਸ ਹੋ ਗਿਆ ਸੀ ਅਤੇ ਜਦੋਂ ਰਾਜ ਸਭਾ 'ਚ ਬਿੱਲ ਪਹੁੰਚਿਆ ਤਾਂ ਕਾਂਗਰਸ ਪਾਰਟੀ ਸਮੇਤ ਵਿਰੋਧੀ ਧਿਰਾਂ ਵੱਲੋਂ ਇਨ੍ਹਾਂ ਬਿੱਲਾਂ ਦਾ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ 'ਪੰਜਾਬ ਦੌਰੇ' 'ਚ ਫਿਰ ਫੇਰਬਦਲ, ਨਵੀਆਂ ਤਾਰੀਖ਼ਾਂ ਦਾ ਐਲਾਨ

ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਸਮੇਤ ਵਿਰੋਧੀ ਧਿਰਾਂ ਇਨ੍ਹਾਂ ਬਿੱਲਾਂ ਦਾ ਵਿਰੋਧ ਕਰਨਾ ਚਾਹੁੰਦੀਆਂ ਸਨ ਤਾਂ ਫਿਰ ਸਵਾਲ ਇਹ ਉੱਠਦਾ ਹੈ ਕਿ 20 ਸਤੰਬਰ ਨੂੰ 107 ਮੈਂਬਰਾਂ 'ਚੋਂ 35 ਮੈਂਬਰ ਰਾਜ ਸਭਾ 'ਚ ਗੈਰ-ਹਾਜ਼ਰ ਕਿਉਂ ਸਨ। 20 ਸਤੰਬਰ ਨੂੰ ਲੋਕ ਸਭਾ 'ਚ ਕਈ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ, ਜੋਕਿ ਕਾਫ਼ੀ ਨਿੰਦਣਯੋਗ ਸੀ। ਅਸੀਂ ਕਿਸਾਨਾਂ ਦੀਆਂ ਜੇਬਾਂ 'ਚ ਸਗੋਂ ਪੈਸਾ ਪਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਬਿੱਲ ਦੇ ਵਿਰੋਧ 'ਚ ਜੋ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਹ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਕੋਈ ਮਿਹਨਤੀ ਕਿਸਾਨ ਜੇਕਰ ਕੋਈ ਆਪਣੇ ਟਰੈਕਟਰ ਨੂੰ ਸਾੜਦਾ ਹੈ ਤਾਂ ਬੇਹੱਦ ਦੁੱਖ ਲੱਗਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਜੋ ਵੀ ਕਿਸਾਨ ਭਰਾਵਾਂ ਵੱਲੋਂ ਟਰੈਕਟਰ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਕਿ ਇਕ ਗੁੰਡਾਗਰਦੀ ਹੀ ਸੀ।

ਇਹ ਵੀ ਪੜ੍ਹੋ: ਪਾਣੀ ਦੇ ਟੈਂਕ ਦੀ ਸਫ਼ਾਈ ਕਰਦੇ ਚਾਚੇ-ਭਤੀਜੇ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਵਿਛੇ ਸੱਥਰ

ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਅਤੇ ਮੌਨਟੈਕ ਸਿੰਘ ਦਾ ਵੀ ਬਿਆਨ ਆਇਆ ਕਿ ਅਜਿਹਾ ਹੋਣਾ ਚਾਹੀਦਾ ਹੈ ਅਤੇ ਇਹੋ ਜਿਹਾ ਹੁਣ ਅਚਾਨਕ ਕੀ ਹੋ ਗਿਆ ਹੈ, ਜੋ ਉਹ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰ ਪਾਰਟੀ ਸਮੇਤ ਵਿਰੋਧੀ ਧਿਰਾਂ ਨੂੰ ਖੇਤੀ ਬਿੱਲਾਂ ਨੂੰ ਲੈ ਕੇ ਕੋਈ ਖਦਸ਼ਾ ਹੈ ਤਾਂ ਵਿਰੋਧੀ ਧਿਰਾਂ ਲੋਕ ਸਭਾ 'ਚ ਆਪਣੀ ਗੱਲ ਰੱਖਣ। ਇਸ ਮੌਕੇ ਹਰਦੀਪ ਸਿੰਘ ਪੁਰੀ ਸਮੇਤ ਸੰਸਦ ਮੈਂਬਰ ਸੋਮ ਪ੍ਰਕਾਸ਼ ਸਮੇਤ ਹੋਰ ਕਈ ਭਾਜਪਾ ਦੇ ਸੀਨੀਅਰ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਤੋਂ ਦੁਖੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਦੱਸੀਆਂ ਨਣਾਨਾਂ ਦੀਆਂ ਕਰਤੂਤਾਂ

shivani attri

This news is Content Editor shivani attri