ਪੰਜਾਬ ਚੋਣਾਂ 2022: ਭਾਜਪਾ ਗਠਜੋੜ ਨੇ ਪੰਜਾਬ ਲਈ ਜਾਰੀ ਕੀਤਾ ਮੈਨੀਫੈਸਟੋ, ਕੀਤੇ ਇਹ ਵਾਅਦੇ

Saturday, Feb 12, 2022 - 03:33 PM (IST)

ਜਲੰਧਰ— ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਲੋਕਾਂ ਨੂੰ ਲੁਭਾਉਣ ਲਈ ਚੋਣ ਪ੍ਰਚਾਰ ਕਰ ਰਹੀਆਂ ਹਨ। ਅੱਜ ਤੋਂ ਠੀਕ 8 ਦਿਨਾਂ ਬਾਅਦ ਪੰਜਾਬ ’ਚ ਵੋਟਾਂ ਪੈਣੀਆਂ ਹਨ। ਉੱਥੇ ਹੀ ਅੱਜ ਯਾਨੀ ਕਿ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਪੰਜਾਬ ਲਈ ਭਾਜਪਾ ਗਠਜੋੜ ਦਾ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਦੇ ਹੋਰ ਸੀਨੀਅਰ ਆਗੂ ਮੌਜੂਦ ਰਹੇ।

PunjabKesari

ਹਰਦੀਪ ਪੁਰੀ ਨੇ ਕਿਹਾ ਕਿ ਭਾਜਪਾ ਪਾਰਟੀ ਜੋ ਕਹਿੰਦੀ ਹੈ, ਉਹ ਕਰ ਕੇ ਵਿਖਾਉਂਦੀ ਹੈ। ਵਿਕਾਸ ਦੇ ਮਾਮਲੇ ’ਚ ਪੰਜਾਬ, ਦੇਸ਼ ਨਾਲੋਂ ਪਿੱਛੜਿਆ ਹੈ। ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬ ਇਕ ਬਹੁਦ ਹੀ ਸੰਵੇਦਨਸ਼ੀਲ ਸਰਹੱਦੀ ਸੂਬਾ ਹੈ ਅਤੇ ਸੂਬੇ ਲਈ ਸੱਤਾ ’ਚ ਅਜਿਹੇ ਲੋਕਾਂ ਦਾ ਹੋਣਾ ਜ਼ਰੂਰੀ ਹੈ, ਜੋ ਖੁਦ ਸਥਿਰ ਹੋਣ। ਦੱਸ ਦੇਈਏ ਕਿ ਪੰਜਾਬ ’ਚ ਭਾਜਪਾ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ (ਪੀ. ਐੱਲ. ਸੀ.) ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ।

PunjabKesari

ਭਾਜਪਾ ਗਠਜੋੜ ਨੇ ਪੰਜਾਬ ਲਈ ਮੈਨੀਫੈਸਟੋ ਜਾਰੀ ਕੀਤਾ ਹੈ। ਭਾਜਪਾ ਪਾਰਟੀ ਦਾ ਕਹਿਣਾ ਹੈ ਕਿ ਜੇਕਰ ਪੰਜਾਬ ’ਚ ਭਾਜਪਾ ਦੀ ਸਰਕਾਰ ਬਣੇਗੀ ਤਾਂ ਲੋਕਾਂ ਨਾਲ ਕੀਤੇ ਗਏ ਇਹ ਵਾਅਦੇ ਪੂਰੇ ਹੋਣਗੇ। ਮੈਨੀਫੈਸਟੋ ’ਚ ਕੀਤੇ ਗਏ ਇਹ ਖ਼ਾਸ ਵਾਅਦੇ-
-ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ
-ਅਗਲੇ 5 ਸਾਲਾਂ ’ਚ ਪੰਜਾਬ ’ਚ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ
-ਐੱਸ. ਸੀ. ਵਿਦਿਆਰਥੀਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ
-ਨੌਕਰੀ ਲਈ ਮਹਿਲਾਵਾਂ ਲਈ 35 ਫ਼ੀਸਦੀ ਰਾਖਵਾਂਕਰਨ
-ਆਸ਼ਾ ਵਰਕਰਾਂ ਨੂੰ 6 ਹਜ਼ਾਰ ਰੁਪਏ ਪ੍ਰਤੀ ਮਹੀਨਾ
-ਆਂਗਨਵਾੜੀ ਵਰਕਰਾਂ ਦਾ ਮਾਣ ਭੱਤਾ 10 ਹਜ਼ਾਰ ਰੁਪਏ
-ਅਨੁਸੂਚਿਤ ਜਾਤੀ, ਹੋਰ ਪਿਛੜੇ ਵਰਗ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤਕ ਦਾ ਪੁਰਾਣਾ ਕਰਜ਼ ਮੁਆਫ਼ ਕੀਤਾ ਜਾਵੇਗਾ
ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤੇ ਦੇ ਰੂਪ ’ਚ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ

-ਸਾਰਿਆਂ ਨੂੰ 300 ਯੂਨਿਟ ਤਕ ਬਿਜਲੀ ਮੁਫ਼ਤ ਦਿੱਤੀ ਜਾਵੇਗੀ
-ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ਼ 4 ਰੁਪਏ ਪ੍ਰਤੀ ਯੂਨਿਟ ਹੋਵੇਗੀ
-ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁਕਾਬਲਿਆਂ ’ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਹਰਿਆਣਾ ਦੀ ਤਰਜ਼ ’ਤੇ ਨਕਦ ਪੁਰਸਕਾਰ ਦੇਣ ਦਾ ਵਾਅਦਾ ਕੀਤਾ ਹੈ


 


Tanu

Content Editor

Related News