ਮਾਲਕਾਂ ਤੋਂ ਪ੍ਰੇਸ਼ਾਨ ਹੋ ਕੇ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ''ਚ ਆਇਆ ਨਵਾਂ ਮੋੜ

Sunday, Mar 12, 2023 - 05:26 PM (IST)

ਮਾਲਕਾਂ ਤੋਂ ਪ੍ਰੇਸ਼ਾਨ ਹੋ ਕੇ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ''ਚ ਆਇਆ ਨਵਾਂ ਮੋੜ

ਜਲੰਧਰ (ਵਰੁਣ)–ਓਲਡ ਜਵਾਹਰ ਨਗਰ ’ਚ ਫਾਹ ਲਾ ਕੇ ਖ਼ੁਦਕੁਸ਼ੀ ਕਰਨ ਵਾਲੇ ਹਰਦੀਪ ਸਿੰਘ ਦੀ ਪਤਨੀ ਨੇ ਪੁਲਸ ਕੋਲ ਕਾਰੋਬਾਰੀ ਬਾਪ-ਬੇਟੇ ਖ਼ਿਲਾਫ਼ ਬਿਆਨ ਨਹੀਂ ਲਿਖਵਾਏ ਹਨ। ਪ੍ਰੀਤੀ ਨੇ ਕਿਹਾ ਕਿ ਉਸ ਦਾ ਪਤੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਇਸੇ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ। ਹਾਲਾਂਕਿ ਸ਼ੁੱਕਰਵਾਰ ਨੂੰ ਪ੍ਰੀਤੀ ਨੇ ਦੋਸ਼ ਲਾਏ ਸਨ ਕਿ ਉਸ ਦੇ ਪਤੀ ਹਰਦੀਪ ਸਿੰਘ ’ਤੇ ਉਸ ਦੇ ਮਾਲਕ ਬਾਪ-ਬੇਟੇ ਨੇ ਫਰਾਡ ਕਰਨ ਦੇ ਦੋਸ਼ ਲਾ ਕੇ ਤੰਗ-ਪ੍ਰੇਸ਼ਾਨ ਕੀਤਾ ਸੀ, ਜਿਸ ਕਾਰਨ ਉਸ ਨੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਚਾਟ ਖਾਂਦਿਆਂ ਔਰਤ ਨੇ ਪੱਟਿਆ ਮੁੰਡਾ, ਫਿਰ ਅਮਰੀਕਾ ਦੇ ਵਿਖਾਏ ਸੁਫ਼ਨੇ, ਜਦ ਸੱਚ ਆਇਆ ਸਾਹਮਣੇ ਉੱਡੇ ਮੁੰਡੇ ਦੇ ਹੋਸ਼

ਥਾਣਾ ਨਵੀਂ ਬਾਰਾਦਰੀ ਦੇ ਏ. ਐੱਸ. ਆਈ. ਬਲਕਰਨ ਸਿੰਘ ਠਾਕੁਰ ਨੇ ਕਿਹਾ ਕਿ ਪ੍ਰੀਤੀ ਨੇ ਦੇਰ ਰਾਤ ਆਪਣੇ ਬਿਆਨਾਂ ਵਿਚ ਹਰਦੀਪ ਦੀ ਮੌਤ ਦੇ ਪਿੱਛੇ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਹੈ, ਜਿਸ ਕਾਰਨ ਪੁਲਸ ਵੱਲੋਂ ਧਾਰਾ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪਿਓ ਦੀਆਂ ਝਿੜਕਾਂ ਤੋਂ ਡਰ ਬੱਚਾ ਨਿਕਲ ਗਿਆ ਘਰੋਂ, 7 ਦਿਨ ਮਗਰੋਂ ਵੀ ਨਹੀਂ ਲੱਗਾ ਥਹੁ-ਪਤਾ, ਮਾਪੇ ਪਰੇਸ਼ਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News