ਮਿਹਨਤੀ ਵਰਕਰਾਂ ਨੂੰ ਮਿਲਦੈ ਸਨਮਾਨ : ਬਾਦਲ

Thursday, Nov 23, 2017 - 10:59 AM (IST)

ਮਿਹਨਤੀ ਵਰਕਰਾਂ ਨੂੰ ਮਿਲਦੈ ਸਨਮਾਨ : ਬਾਦਲ

ਝਬਾਲ (ਲਾਲੂਘੁੰਮਣ, ਬਖਤਾਵਰ) - ਤਨਦੇਹੀ ਨਾਲ ਮਿਹਨਤ ਕਰਨ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨਿਭਾਉਣ ਵਾਲੇ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਥਾਪੇ ਜਾਣ 'ਤੇ ਵਿਚਾਰ ਪ੍ਰਗਟ ਕਰਦਿਆਂ ਕੀਤਾ। ਹਰਮੀਤ ਸਿੰਘ ਸੰਧੂ ਵੱਲੋਂ ਪਾਰਟੀ ਪ੍ਰਤੀ ਤਨਦੇਹੀ ਨਾਲ ਸੇਵਾ ਕਰ ਕੇ ਪਾਰਟੀ ਦੀ ਮਜ਼ਬੂਤੀ ਤੇ ਬਿਹਤਰੀ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ, ਜਿਸ ਕਰਕੇ ਪਾਰਟੀ ਵੱਲੋਂ ਉਨ੍ਹਾਂ ਨੂੰ ਬਣਦਾ ਸਨਮਾਨ ਦਿੱਤਾ ਗਿਆ ਹੈ।
ਇਸ ਮੌਕੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਉਨ੍ਹਾਂ ਨੂੰ ਬਖਸ਼ੇ ਗਏ ਮਾਣ ਲਈ ਪਾਰਟੀ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ, ਜਿਸ 'ਚ ਹਰ ਵਰਕਰ ਨੂੰ ਬਣਦਾ ਮਾਣ- ਸਨਮਾਨ ਦਿੱਤਾ ਜਾਂਦਾ ਹੈ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਂਦਿਆਂ ਪਹਿਲਾਂ ਵਾਂਗ ਪਾਰਟੀ ਦੀ ਮਜ਼ਬੂਤੀ ਲਈ ਮਿਹਨਤ ਕਰਦੇ ਰਹਿਣਗੇ। ਇਸ ਸਮੇਂ ਹਰਮੀਤ ਸਿੰਘ ਸੰਧੂ ਨਾਲ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਕੋਟ, ਮੈਂਬਰ ਜ਼ਿਲਾ ਪ੍ਰੀਸ਼ਦ ਪ੍ਰਭਜੋਤ ਸਿੰਘ ਕੋਟ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਸਰਪੰਚ ਜਸਬੀਰ ਸਿੰਘ ਸਵਰਗਾਪੁਰੀ, ਅਰਵਿੰਦਰਪਾਲ ਸਿੰਘ ਰਾਜੂ ਕੌਮੀ ਜਨਰਲ ਸਕੱਤਰ ਸ਼੍ਰੋ. ਅ. ਦਲ ਬੀ. ਸੀ. ਵਿੰਗ, ਸਰਪੰਚ ਯੂਨੀਅਨ ਦੇ ਜ਼ਿਲਾ ਪ੍ਰਧਾਨ ਜੋਧਬੀਰ ਸਿੰਘ ਪੰਡੋਰੀ ਆਦਿ ਮੌਜੂਦ ਸਨ।


Related News