ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ

06/25/2021 2:24:39 PM

ਅੰਮ੍ਰਿਤਸਰ (ਅਨਜਾਣ) - ਮੀਰੀ ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ, ਗੁ: ਸ੍ਰੀ ਬਿਬੇਕਸਰ ਸਾਹਿਬ ਤੇ ਛੇਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁ: ਗੁਰੂ ਕੀ ਵਡਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ਲਿਆ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦਾ ਕਤਲ, ਲਾਸ਼ਾਂ ਘਸੀਟ ਕੇ ਖੇਤਾਂ ’ਚ ਸੁੱਟੀਆਂ

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਜੀਵਨ ਲਾਸਾਨੀ ਹੈ। ਉਨ੍ਹਾਂ ਜ਼ਬਰ ਜ਼ੁਲਮ ਖ਼ਿਲਾਫ਼ ਸਮੇਂ ਦੀ ਹਕੂਮਤ ਨਾਲ ਚਾਰ ਯੁੱਧ ਲੜੇ ਤੇ ਜਿੱਤ ਪ੍ਰਾਪਤ ਕੀਤੀ। ਉਸ ਸਮੇਂ ਲੋਕਾਂ ਦੇ ਮਨਾਂ ‘ਚ ਧਾਰਨਾ ਬਣੀ ਹੋਈ ਸੀ ਕਿ ਜ਼ਾਲਮ ਮੁਗਲ ਹਕੂੰਮਤ ਨੂੰ ਕੋਈ ਨਹੀਂ ਹਰਾ ਸਕਦਾ ਪਰ ਗੁਰੂ ਸਾਹਿਬ ਜੀ ਨੇ ਸਦੀਆਂ ਤੋਂ ਬਣੀ ਇਸ ਧਾਰਨਾ ਨੂੰ ਤੋੜਦਿਆਂ ਜ਼ੁਲਮ ਖ਼ਿਲਾਫ਼ ਲੜਨ ਦਾ ਉਪਦੇਸ਼ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਸੋਸ਼ਲ ਮੀਡੀਆ ’ਤੇ ਕੁੜੀ ਨਾਲ ਹੋਈ ਦੋਸਤੀ ਦਾ ਖ਼ੌਫਨਾਕ ਅੰਤ, ਥਾਣੇ ’ਚ ਫਾਹਾ ਲੈ ਨੌਜਵਾਨ ਵਲੋਂ ਖ਼ੁਦਕੁਸ਼ੀ

ਸਿੰਘ ਸਾਹਿਬ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚੱਲਣ ਦਾ ਆਦੇਸ਼ ਦਿੱਤਾ। ਗੁਰਦੁਆਰਾ ਗੁਰੂ ਕੀ ਵਡਾਲੀ ਅਤੇ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਵਿਖੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਦਾ ਸਮੁੱਚਾ ਸਟਾਫ਼, ਕਾਰਜਕਾਰਣੀ ਮੈਂਬਰ, ਅਧਿਕਾਰੀ ਤੇ ਭਾਰੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਪੜ੍ਹੋ ਇਹ ਵੀ ਖ਼ਬਰ - ਹੋਟਲ ਦੇ ਕਮਰੇ ’ਚੋਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਨੇ ਦੱਸਿਆ ਖ਼ੁਦਕੁਸ਼ੀ ਦੀ ਅਸਲ ਸੱਚ


rajwinder kaur

Content Editor

Related News