ਹਰੀ ਸਿੰਘ ਨਾਭਾ ਬੀ.ਸੀ. ਵਿੰਗ ਦੇ ਸੂਬਾ ਸਕੱਤਰ ਜਰਨਲ ਨਿਯੁਕਤ

11/13/2020 10:26:22 AM

ਸ਼ੇਰਪੁਰ (ਅਨੀਸ਼): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨਾਭਾ ਨੂੰ ਬੀ.ਸੀ. ਵਿੰਗ ਦਾ ਸੂਬਾ ਸਕੱਤਰ ਜਰਨਲ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਘਰ 'ਚ ਇਕੱਲੀ ਕੁੜੀ ਵੇਖ ਸਿਰਫ਼ਿਰੇ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੱਢੇ ਹੱਥ

ਇਸ ਮੌਕੇ ਹਰੀ ਸਿੰਘ ਨਾਭਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਹਰੀ ਸਿੰਘ ਦੀ ਨਿਯੁਕਤੀ ਤੇ ਸੂਬਾਈ ਦਲਿਤ ਆਗੂ ਸਰਪੰਚ ਅਮਨਦੀਪ ਸਿੰਘ ਕਾਂਝਲਾ, ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਰਣਜੀਤ ਸਿੰਘ ਰੰਧਾਵਾ, ਹਰਬੰਤ ਸਿੰਘ ਕਾਤਰੋਂ, ਅਜਮੇਰ ਸਿੰਘ ਘਨੌਰੀ, ਸੁਖਵਿੰਦਰ ਸਿੰਘ ਬੋਬੀ ਸਾਬਕਾ ਸਰਪੰਚ, ਯੂਥ ਆਗੂ ਸੁਖਦੀਪ ਸ਼ਰਮਾ, ਗੋਨਾ ਜਵੰਧਾ ਅਤੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ: ਕੇਂਦਰ ਨਾਲ ਹੋਣ ਵਾਲੀ ਬੈਠਕ 'ਤੇ ਬੋਲੇ ਮਨਪ੍ਰੀਤ ਬਾਦਲ, ਕਿਹਾ-ਉਮੀਦ ਹੈ ਕਿਸਾਨਾਂ ਦੇ ਹੱਕ 'ਚ ਹੋਣਗੇ ਫ਼ੈਸਲੇ


Shyna

Content Editor

Related News