ਹਰੀਕੇ ਪੱਤਣ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮੁੰਡੇ ਨਾਲ ਦਰਿੰਦਗੀ, ਮਾਮਲਾ ਕਰੇਗਾ ਹੈਰਾਨ

Sunday, Nov 03, 2024 - 03:17 PM (IST)

ਹਰੀਕੇ ਪੱਤਣ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮੁੰਡੇ ਨਾਲ ਦਰਿੰਦਗੀ, ਮਾਮਲਾ ਕਰੇਗਾ ਹੈਰਾਨ

ਪੱਟੀ (ਸੌਰਭ)- ਹਰੀਕੇ ਪੱਤਣ ਤੋਂ ਦਿਲ ਦਹਿਲਾਉਣ ਅਤੇ ਦਰਿੰਦਗੀ ਭਰੀ ਘਟਨਾ ਸਾਹਮਣੀ ਆਈ ਹੈ। ਜਿਥੇ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨਾਬਾਲਗ ਮੁੰਡੇ ਨਾਲ ਇਕ ਵਿਅਕਤੀ ਵੱਲੋਂ ਬਦਫੈਲੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਮੁੰਡੇ ਦੇ ਪਿਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਮੁੰਡੇ ਦੀ ਦਵਾਈ ਚੱਲ ਰਹੀ ਹੈ ਅਤੇ 31 ਅਕਤੂਬਰ ਨੂੰ 11 ਵਜੇ ਘਰੇਲੂ ਕੰਮਕਾਜ ਲਈ ਉਹ ਬਾਜ਼ਾਰ ਆਇਆ ਤੇ ਕਾਫੀ ਸਮੇਂ ਬਾਅਦ ਘਰ ਵਾਪਸ ਆਉਣ 'ਤੇ ਉਸ ਦੀ ਪੁੱਛ ਪੜਤਾਲ ਕੀਤੀ। ਇਸ ਦੌਰਾਨ ਉਸ ਨੇ ਦੱਸਿਆ ਕਿ ਸਾਗਰ ਪੁੱਤਰ ਬਿੱਟੂ ਆਇਸ ਕ੍ਰੀਮ ਵਾਲਾ ਹਰੀਕੇ ਨੇ ਬਦਫੈਲੀ ਕੀਤੀ ਹੈ। ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਵਰਣਨਯੋਗ ਹੈ ਕਿ ਦੋਸ਼ੀ ਵਿਆਹਿਆ ਹੋਇਅ ਹੈ ਬੱਚੇ ਵੀ ਹਨ।

ਇਹ ਵੀ ਪੜ੍ਹੋ- ਕੇਸ਼ੋਪੁਰ ਛੰਭ 'ਚ ਲੱਗਣਗੀਆਂ ਰੌਣਕਾਂ : ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਪ੍ਰਵਾਸੀ ਪੰਛੀ ਮਹਿਮਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News