ਹਰੀਕੇ ਪੱਤਣ : ਅਕਾਲੀ ਵਰਕਰਾਂ ਖਿਲਾਫ ਧਰਨੇ ’ਤੇ ਬੈਠੇ ਸੁਖਬੀਰ ਬਾਦਲ

Friday, Dec 08, 2017 - 10:26 AM (IST)

ਤਰਨਤਾਰਨ - ਫਿਰੋਜ਼ਪੁਰ ਧਰਨੇ ਤੋਂ ਬਾਅਦ ਸੁਖਬੀਰ ਬਾਦਲ ਹਰੀਕੇ ਪੱਤਣ ਧਰਨੇ ’ਚ ਸ਼ਾਮਲ ਹੋਏ। ਜਾਣਕਾਰੀ ਮੁਤਾਬਕ ਮੱਲਾਂਵਾਲਾ 'ਚ ਅਕਾਲੀ ਦਲ ਅਤੇ ਕਾਂਗਰਸ ਵਰਕਰਾਂ ਵਿਚਕਾਰ ਹੋਈ ਫਾਇਰਿੰਗ ਅਤੇ ਪੱਥਰਬਾਜ਼ੀ ਤੋਂ ਬਾਅਦ ਅਕਾਲੀਆਂ 'ਤੇ ਮਾਮਲਾ ਦਰਜ ਕਰਨ ਦੇ ਵਿਰੋਧ 'ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਅਕਾਲੀ ਵਰਕਰਾਂ ਨਾਲ ਮਿਲ ਕੇ ਧਰਨਾ ਦਿੱਤਾ। ਇਸ ਤੋਂ ਬਾਅਦ ਸੁਖਬੀਰ ਬਾਦਲ ਹਰੀਕੇ ਪੱਤਣ ਧਰਨੇ ਸ਼ਾਮਲ ਹੋਏ। 

PunjabKesari
ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਜ਼ਿਲੇ ਦੇ ਮੱਲਾਂਵਾਲਾ ਅਤੇ ਮੱਖੂ ਨਗਰ ਪੰਚਾਇਤ ਦੀਆਂ ਚੋਣਾਂ ਲਈ ਬੁੱਧਵਾਰ ਨੂੰ ਕਾਂਗਰਸ ਪਾਰਟੀ ਦੇ ਆਗੂਆਂ ਨੇ ਸਥਾਨਕ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਸ਼ੈਅ 'ਤੇ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾਉਣ ਅਤੇ ਨੋ-ਡਯੂਜ ਲੈਣ ਲਈ ਅਬਜ਼ਰਵਰ ਨੂੰ ਮਿਲਣ ਜਾ ਰਹੇ ਸਨ ਕਿ ਅਕਾਲੀ ਆਗੂਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਨਾਲ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਅਤੇ ਵਰਦੇਵ ਸਿੰਘ ਨੋਨੀ ਮਾਨ ਇਸ ਘਟਨਾ 'ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਮਾਰਨ ਲਈ ਕਾਂਗਰਸੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਗੱਲ ਦਾ ਪੁਖਤਾ ਸਬੂਤ ਮੈਮੋਰੰਡਮ ਸਮੇਤ ਕਮਿਸ਼ਨਰ ਨੂੰ ਸੌਂਪ ਦਿੱਤਾ ਗਿਆ ਹੈ।

PunjabKesari
ਜ਼ੀਰਾ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਆਗੂ ਇਸ ਘਟਨਾ ਦੇ ਸਮੇਂ ਮੌਕੇ 'ਤੇ ਮੌਜੂਦ ਸਨ। ਇਸ ਮਾਮਲੇ 'ਚ ਪੁਲਸ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ, ਸਾਬਕਾ ਅਕਾਲੀ ਵਿਧਾਇਕ ਹਰੀ ਸਿੰਘ ਜ਼ੀਰਾ ਦੇ ਪੁੱਤਰ ਅਵਤਾਰ ਸਿੰਘ ਮੀਣਾ, ਵਰਦੇਵ ਸਿੰਘ ਨੋਨੀ ਮਾਨ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਸੀ। ਇਸ ਗੱਲ ਦਾ ਵਿਰੋਧ ਕਰਨ ਲਈ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਐੱਸ. ਐੱਸ. ਪੀ. ਦਫਤਰ ਦੇ ਸਾਹਮਣੇ ਆਪਣੇ ਅਕਾਲੀ ਵਰਕਰਾਂ ਨਾਲ ਧਰਨੇ 'ਤੇ ਬੈਠ ਗਏ ਹਨ।


Related News