ਕਿਸਾਨ ਜਥੇਬੰਦੀਆਂ ਦੇ ਧਰਨੇ ਨੂੰ ਲੈ ਕੇ ਹਰੀਕੇ ਪੁਲਸ ਛਾਉਣੀ ''ਚ ਤਬਦੀਲ

09/22/2017 7:02:58 AM

ਹਰੀਕੇ ਪੱਤਣ,   (ਲਵਲੀ ਕੁਮਾਰ)-  ਸੱਤ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 22 ਸਤੰਬਰ ਤੋਂ 26 ਸਤੰਬਰ ਤੱਕ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਗਏ ਅੰਦਲੋਨ ਨੂੰ ਅਸਫਲ ਬਣਾਉਣ ਲਈ ਪੁਲਸ ਜ਼ਿਲਾ ਤਰਨਤਾਰਨ ਵੱਲੋਂ ਚੁੱਕੇ ਗਏ ਸਖਤ ਕਦਮਾਂ ਤਹਿਤ ਅੱਜ ਹਰੀਕੇ ਪੱਤਣ ਦਾ ਮੇਨ ਚੌਕ ਅਤੇ ਹਰੀਕੇ ਹੈੱਡ ਵਰਕਸ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਇਸ ਮੌਕੇ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਲਗਾਏ ਜਾਣ ਵਾਲੇ ਧਰਨੇ ਨੂੰ ਲੈ ਕੇ ਥਾਂ-ਥਾਂ ਨਾਕਾਬੰਦੀ ਅਤੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਦੇ ਜਵਾਨ ਲਗਾਏ ਗਏ ਹਨ। 


Related News