ਹਰੀਕੇ ਹੈੱਡ ਤੋਂ ਪਾਣੀ ਛੱਡਣ ਕਾਰਨ ਦੂਜੀ ਵਾਰ ਦਰਜਨਾਂ ਪਿੰਡਾਂ ਨੂੰ ਪਈ ਮਾਰ, ਬਚਾਅ ਕਾਰਜ ਜਾਰੀ
Thursday, Aug 17, 2023 - 05:32 PM (IST)
ਹਰੀਕੇ ਪੱਤਣ (ਲਵਲੀ) : ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਦੇ ਪਹਾੜੀ ਖੇਤਰਾਂ 'ਚ ਭਾਰੀ ਮੀਂਹ ਕਾਰਨ ਦਰਿਆਵਾਂ 'ਚ ਪਾਣੀ ਦਾ ਪੱਧਰ ਵੱਧਣਾ ਸ਼ੁਰੂ ਹੋਇਆ। ਉੱਥੇ ਹੀ ਹਰੀਕੇ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਸੀ। ਅੱਜ ਹਰੀਕੇ ਹੈੱਡ ਵਰਕਸ ਤੋਂ ਪਾਕਿਸਤਾਨ ਵੱਲ ਨੂੰ ਡਾਊਨ ਸਟਰੀਮ ਨੂੰ 2 ਲੱਖ 41 ਹਜ਼ਾਰ 709 ਕਿਊਸਿਕ ਪਾਣੀ ਛੱਡੇ ਜਾਣ ਨਾਲ ਹੜ੍ਹ ਵਾਲੀ ਸਥਿਤੀ ਨੇ ਨੀਵੇਂ ਇਲਾਕਿਆਂ 'ਚ ਕਿਸਾਨਾਂ ਦੀਆਂ ਫ਼ਸਲਾਂ ਮੁੜ ਤਬਾਹ ਕਰ ਦਿੱਤੀਆਂ ਹਨ।
ਧੁੱਸੀ ਬੰਨ੍ਹ ਨੂੰ ਖੋਰਾ ਲੱਗ ਜਾਣ ਕਾਰਨ ਪਿੰਡ ਵਾਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਚਾਅ ਕਾਰਜ ਜਾਰੀ ਹਨ। ਇਸ ਸੰਬੰਧੀ ਚੇਅਰਮੈਨ ਦਿਲਬਾਗ ਸਿੰਘ ਨੇ ਦੱਸਿਆ ਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਜਿੱਥੇ ਸਮੁੱਚਾ ਪ੍ਰਸ਼ਾਸਨ ਬਚਾਅ ਕਾਰਜਾਂ 'ਚ ਜੁੱਟਿਆ ਹੋਇਆ ਹੈ, ਉੱਥੇ 'ਆਪ' ਦੇ ਆਗੂਆਂ ਅਤੇ ਵਾਲੰਟੀਅਰਾਂ ਦੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਦਾ ਦੌਰਾ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਵੱਲੋਂ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 4 ਹਥਿਆਰਾਂ ਸਮੇਤ 5 ਮੁਲਜ਼ਮ ਕਾਬੂ
ਇਸ ਸਬੰਧੀ ਹਰੀਕੇ ਹੈੱਡ ਵਰਕਸ ਦੇ ਰੈਗੂਲੇਸ਼ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮਿਤੀ 15 ਅਗਸਤ ਤੋਂ ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜੋ ਕਿ ਹੁਣ ਤੱਕ ਹਰੀਕੇ ਦਰਿਆ 'ਚ ਪਾਣੀ ਦਾ ਪੱਧਰ 256123 ਕਿਊਸਿਕ ਡਾਊਨ ਅਸਰੀਮ ਨੂੰ 241709 ਕਿਊਸਿਕ ਪਾਣੀ ਛੱਡਿਆ ਗਿਆ, ਰਾਜਸਥਾਨ ਫੀਡਰ ਨੂੰ 10545 ਕਿਊਸਿਕ, ਫਿਰੋਜ਼ਪੁਰ ਫੀਡਰ ਨੂੰ 4049 ਪਾਣੀ ਛੱਡਿਆ ਗਿਆ, ਮੱਖੂ ਕਨਾਲ ਨਹਿਰ ਨੂੰ 50 ਕਿਊਸਿਕ ਪਾਣੀ ਛੱਡਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8