ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਵੱਲੋਂ ਬੰਦ ਨੂੰ ਸਫਲ ਬਨਾਉਣ ਦੀ ਅਪੀਲ

Thursday, Oct 15, 2026 - 11:53 AM (IST)

ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਵੱਲੋਂ ਬੰਦ ਨੂੰ ਸਫਲ ਬਨਾਉਣ ਦੀ ਅਪੀਲ

ਪਟਿਆਲਾ : ਪਰਵਿੰਦਰ ਝੋਟਾ ਕਤਲ ਮਾਮਲੇ 'ਚ ਅੱਜ ਪੰਜਾਬ ਵਿਚ ਬੰਦ ਦਾ ਪੂਰਨ ਅਸਰ ਦੇਖਣ ਨੂੰ ਮਿਲਿਆ। ਇਸ ਦਰਮਿਆਨ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਨੇ ਖੁਦ ਜਾ ਕੇ ਦੁਕਾਨਦਾਰਾਂ ਨੂੰ ਬਾਜ਼ਾਰ ਬੰਦ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਦੀ ਬੇਨਤੀ 'ਤੇ ਸੁਨਾਰ ਦੇ ਸਮੁੱਚੇ ਦੁਕਾਨਦਾਰਾਂ ਨੇ ਬੰਦ ਦਾ ਸਮਰਥਨ ਕਰਦੇ ਹੋਏ ਆਪਣੇ ਦੁਕਾਨਾਂ ਨੂੰ ਬੰਦ ਰੱਖਿਆ ਹੋਇਆ ਹੈ। ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਪਰਵਿੰਦਰ ਝੋਟਾ ਪੰਜਾਬ ਦੇ ਨੌਜਵਾਨਾਂ ਦੀ ਲੜਾਈ ਲੜ ਰਿਹਾ ਸੀ, ਉਹ ਨਸ਼ੇ ਖਿਲਾਫ ਆਵਾਜ਼ ਬੁਲੰਦ ਕਰਦਾ ਹੋਇਆ ਆਪਣੀ ਜਾਨ ਵਾਰ ਗਿਆ। ਝੋਟੇ ਨੂੰ ਇਨਸਾਫ ਦਿਵਾਉਣ ਲਈ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਬੰਦ ਨੂੰ ਸਫਲ ਬਨਾਉਣ ਵਿਚ ਸਹਿਯੋਗ ਕਰੀਏ। 


author

Gurminder Singh

Content Editor

Related News