ਕਾਂਗਰਸ ਦੇ ਕਲੇਸ਼ ਦਰਮਿਆਨ ''ਹਰੀਸ਼ ਚੌਧਰੀ'' ਪੁੱਜੇ ਚੰਡੀਗੜ੍ਹ, ਕਾਂਗਰਸੀ ਆਗੂਆਂ ਨਾਲ ਕਰ ਸਕਦੇ ਨੇ ਮੁਲਾਕਾਤ

Wednesday, Sep 29, 2021 - 10:58 AM (IST)

ਕਾਂਗਰਸ ਦੇ ਕਲੇਸ਼ ਦਰਮਿਆਨ ''ਹਰੀਸ਼ ਚੌਧਰੀ'' ਪੁੱਜੇ ਚੰਡੀਗੜ੍ਹ, ਕਾਂਗਰਸੀ ਆਗੂਆਂ ਨਾਲ ਕਰ ਸਕਦੇ ਨੇ ਮੁਲਾਕਾਤ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਕਾਂਗਰਸ 'ਚ ਆਏ ਸਿਆਸੀ ਭੂਚਾਲ ਦੇ ਮੱਦੇਨਜ਼ਰ ਕਾਂਗਰਸੀ ਆਗੂ ਹਰੀਸ਼ ਚੌਧਰੀ ਇੱਥੇ ਪੁੱਜ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹਰੀਸ਼ ਚੌਧਰੀ ਵੱਲੋਂ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਕੇ ਚੱਲ ਰਹੇ ਕਾਟੋ-ਕਲੇਸ਼ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚੰਨੀ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

ਅਜਿਹਾ ਵੀ ਮੰਨਿਆ ਜਾ ਰਿਹਾ ਹੈ ਕਿ ਹਰੀਸ਼ ਚੌਧਰੀ ਨਵਜੋਤ ਸਿੱਧੂ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਪੰਜਾਬ ਕੈਬਨਿਟ ਦੀ ਮੀਟਿੰਗ ਵੀ ਹੋਣ ਜਾ ਰਹੀ ਹੈ। ਉੱਥੇ ਹੀ ਨਵਜੋਤ ਸਿੱਧੂ ਨੂੰ ਮਨਾਉਣ ਲਈ ਕਾਂਗਰਸੀ ਆਗੂ ਵੀ ਆਪੋ-ਆਪਣੇ ਤਰੀਕੇ ਨਾਲ ਕੋਸ਼ਿਸ਼ਾਂ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਪਏ ਕਲੇਸ਼ 'ਤੇ ਅਕਾਲੀ ਦਲ ਨੇ ਕੱਸਿਆ ਵੱਡਾ ਤੰਜ, ਆਖ ਦਿੱਤੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News