ਹਰੀਸ਼ ਚੌਧਰੀ ਨੇ ਕਾਂਗਰਸ ਕੋ-ਆਰਡੀਨੇਟਰਾਂ ਤੋਂ ਚੋਣਾਂ ਸਬੰਧੀ ਲਈ ਰਿਪੋਰਟ

Tuesday, Feb 22, 2022 - 10:40 AM (IST)

ਜਲੰਧਰ/ਚੰਡੀਗੜ੍ਹ (ਧਵਨ) : ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੂਬੇ ’ਚ ਕਾਂਗਰਸ ਕੋ-ਆਰਡੀਨੇਟਰਾਂ ਨਾਲ ਉੱਚ ਪੱਧਰੀ ਬੈਠਕ ਕਰ ਕੇ ਉਨ੍ਹਾਂ ਤੋਂ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਨੂੰ ਦੇਖ ਕੇ ਫੀਡਬੈਕ ਲਈ। ਹਰੀਸ਼ ਚੌਧਰੀ ਨੇ ਚੰਡੀਗੜ੍ਹ ’ਚ ਜ਼ਿਲ੍ਹਾ ਕੋ-ਆਰਡੀਨੇਟਰਾਂ ਨਾਲ ਬੈਠਕ ਕੀਤੀ, ਜਿਸ ’ਚ ਇਨ੍ਹਾਂ ਕੁਆਡੀਨੇਟਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਜਨਤਾ ’ਤੇ ਚੰਨੀ ਸਰਕਾਰ ਦੇ 111 ਦਿਨਾਂ ਦੇ ਕਾਰਜਕਾਲ ’ਚ ਲਏ ਗਏ ਫ਼ੈਸਲਿਆਂ ਦਾ ਸਿੱਧਾ ਪ੍ਰਭਾਵ ਦਿਖਾਈ ਦਿੱਤਾ ਹੈ।

ਇਹ ਵੀ ਪੜ੍ਹੋ : ਮੋਹਾਲੀ 'ਚ ਸਟਰਾਂਗ ਰੂਮ ਬਾਹਰ ਆਮ ਆਦਮੀ ਪਾਰਟੀ ਨੇ ਲਾਇਆ ਟੈਂਟ, ਜਾਣੋ ਕਾਰਨ

ਜ਼ਿਲ੍ਹਾ ਕੋ-ਆਰਡੀਨੇਟਰਾਂ ਨੇ ਹਰੀਸ਼ ਚੌਧਰੀ ਨੂੰ ਦੱਸਿਆ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੀ ਨਵੀਂ ਸੋਚ ਨਵਾਂ ਪੰਜਾਬ ’ਤੇ ਵੋਟਰਾਂ ਨੇ ਮੋਹਰ ਲਗਾ ਕੇ ਪੰਜਾਬ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ, ਜਿਸ ਦੇ ਨਤੀਜੇ ਪੰਜਾਬ ਅਤੇ ਪੰਜਾਬੀਅਤ ਦੇ ਪੱਖ ’ਚ ਹੋਣਗੇ। ਬੈਠਕ ਤੋਂ ਬਾਅਦ ਹਰੀਸ਼ ਚੌਧਰੀ ਨੇ ਦਾਅਵਾ ਕੀਤਾ ਕਿ 10 ਮਾਰਚ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਸੂਬੇ ’ਚ ਕਾਂਗਰਸ ਸਰਕਾਰ ਦਾ ਗਠਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਸੂਬੇ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਕੀਤਾ ਜਾਵੇਗਾ। ਜ਼ਿਲ੍ਹਾ ਕੋ-ਆਰਡੀਨੇਟਰਾਂ ਨੇ ਆਪਣੇ-ਆਪਣੇ ਜ਼ਿਲ੍ਹੇ ਦੀ ਰਿਪੋਰਟ ਹਰੀਸ਼ ਚੌਧਰੀ ਨੂੰ ਸੌਂਪੀ।

ਇਹ ਵੀ ਪੜ੍ਹੋ : ਪੰਜਾਬ 'ਚ ਆਉਣ ਵਾਲੇ 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਬੈਠਕ ’ਚ ਇਨ੍ਹਾਂ ਆਗੂਆਂ ਨੇ ਦੱਸਿਆ ਕਿ ਜਿਸ ਤਰ੍ਹਾਂ ਕਾਂਗਰਸ ਨੂੰ ਦੁਆਬਾ, ਮਾਝਾ ਅਤੇ ਮਾਲਵਾ ਖੇਤਰ ’ਚ ਜਨਤਾ ਦਾ ਸਮਰਥਨ ਮਿਲਿਆ, ਉਸ ਨਾਲ ਪਾਰੀਟ ਨੂੰ ਸੂਬੇ ’ਚ ਬਹੁਮੱਤ ਮਿਲਣ ਦੀ ਸੰਭਾਵਨਾ ਹੈ। ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੱਲੋਂ ਚੋਣਾਂ ’ਚ ਨਿਭਾਈ ਗਈ ਸਰਗਰਮ ਭੂਮਿਕਾ ਲਈ ਉਨ੍ਹਾਂ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਕਿਹਾ ਕਿ ਦੋਵੇਂ ਰਾਸ਼ਟਰੀ ਨੇਤਾਵਾਂ ਦਾ ਵੋਟਾਂ ’ਤੇ ਕਾਫੀ ਪ੍ਰਭਾਵ ਦੇਖਿਆ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News