ਹਰੀਸ਼ ਰਾਵਤ ਦਾ ਵੱਡਾ ਬਿਆਨ, ਈ.ਡੀ. ਦਾ ਸੰਮਨ ਕੈਪਟਨ ਦੀ ਆਵਾਜ਼ ਨਹੀਂ ਦਬਾਅ ਸਕਦਾ

Saturday, Oct 24, 2020 - 12:12 PM (IST)

ਹਰੀਸ਼ ਰਾਵਤ ਦਾ ਵੱਡਾ ਬਿਆਨ, ਈ.ਡੀ. ਦਾ ਸੰਮਨ ਕੈਪਟਨ ਦੀ ਆਵਾਜ਼ ਨਹੀਂ ਦਬਾਅ ਸਕਦਾ

ਚੰਡੀਗੜ੍ਹ/ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਨਾਜਾਇਜ਼ ਵਿਦੇਸ਼ੀ ਫੰਡਾਂ ਦੇ ਕੇਸ 'ਚ ਤਲਬ ਕੀਤਾ ਹੈ। ਇਸ ਮਾਮਲੇ 'ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਇਸ ਸਬੰਧੀ ਟਵੀਟ ਕਰਦਿਆ ਹਰੀਸ਼ ਰਾਵਤ ਨੇ ਲਿਖਿਆ ਕਿ 'ਈ.ਡੀ. ਦਾ ਸੰਮਨ ਕੈਪਟਨ ਅਮਰਿੰਦਰ ਸਿੰਘ ਜੀ ਦੀ ਆਵਾਜ਼ ਦਬਾਅ ਨਹੀਂ ਸਕਦਾ। ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਆਵਾਜ਼ ਹੈ, ਦੇਸ਼ ਭਰ ਦੇ ਕਿਸਾਨਾਂ ਦੀ ਆਵਾਜ਼ ਹੈ, ਜ਼ਰਾ ਈ.ਡੀ. ਦੇ ਸੰਮਨ ਦਾ ਸਮਾਂ ਤਾਂ ਦੇਖੋਂ। ਆਵਾਜ਼ ਚੁੱਕੋਗੇ ਤਾਂ ਈ.ਡੀ., ਇਨਕਮ ਟੈਕਸ, ਸੀ.ਬੀ.ਆਈ. ਸਭ ਤੁਹਾਡੇ ਪਿੱਛੇ ਖੜ੍ਹੇ ਕਰ ਦਿੱਤੇ ਜਾਣਗੇ। ਇਹੀ ਮੈਸੇਜ ਹੈ ਨਾ, ਇਹੀ ਸੰਦੇਸ਼ ਹੈ? 

ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ, ਭੈਣ ਦੇ ਵਿਆਹ ਲਈ ਪੈਲੇਸ ਦੀ ਗੱਲ ਕਰਨ ਗਿਆ ਭਰਾ ਲਾਸ਼ ਬਣ ਪਰਤਿਆ
PunjabKesariਇਥੇ ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੰਗਲਵਾਰ ਨੂੰ ਕਥਿਤ ਨਾਜਾਇਜ਼ ਵਿਦੇਸ਼ੀ ਫੰਡਾਂ ਦੇ ਕੇਸ 'ਚ ਤਲਬ ਕੀਤਾ ਹੈ। ਰਣਇੰਦਰ ਸਿੰਘ ਨੂੰ 2016 ਦੇ ਸ਼ੁਰੂ ਵਿਚ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਜਾਂ ਫੇਮਾ ਦੀ ਉਲੰਘਣਾ ਕਰਨ 'ਤੇ ਬੁਲਾਇਆ ਗਿਆ ਸੀ।  ਕਥਿਤ ਉਲੰਘਣ ਦੀ ਜਾਂਚ ਪਹਿਲਾਂ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਗਈ ਸੀ ਅਤੇ ਪੰਜਾਬ ਦੀ ਇਕ ਅਦਾਲਤ 'ਚ ਮਾਮਲਾ ਦਾਇਰ ਕੀਤਾ ਗਿਆ ਸੀ। ਰਣਇੰਦਰ ਨੇ ਪਹਿਲਾਂ ਕਿਹਾ ਸੀ ਕਿ ਉਸ ਕੋਲ ਲੁਕਾਉਣ ਲਈ ਕੁੱਝ ਵੀ ਨਹੀਂ ਹੈ ਅਤੇ ਉਹ ਜਾਂਚ 'ਚ ਸਹਿਯੋਗ ਕਰਨ ਲਈ ਤਿਆਰ ਹੈ। ਰਣਇੰਦਰ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਦੋਵਾਂ ਨੇ ਕਿਸੇ ਵੀ ਤਰ੍ਹਾਂ ਦੇ ਗਲਤ ਕੰਮ ਤੋਂ ਇਨਕਾਰ ਕੀਤਾ ਹੈ ਅਤੇ ਉਕਤ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ :ਸਾਊਦੀ ਅਰਬ 'ਚ ਬੰਧੂਆ ਮਜ਼ਦੂਰੀ ਕਰ ਘਰ ਪਰਤਿਆ ਨੌਜਵਾਨ, ਦਰਦ ਭਰੀ ਦਾਸਤਾਨ ਸੁਣ ਅੱਖਾਂ 'ਚ ਆ ਜਾਣਗੇ ਹੰਝੂ


author

Baljeet Kaur

Content Editor

Related News