ਹਰੀਸ਼ ਰਾਵਤ ਹੁਣ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਮੁਕਤ ਹੋਣ ਦੇ ਇਛੁੱਕ
Friday, Aug 27, 2021 - 06:34 PM (IST)

ਜਲੰਧਰ (ਧਵਨ) : ਕਾਂਗਰਸ ਦੇ ਕੌਮੀ ਜਨਰਲ ਸਕੱਤਰ ਹਰੀਸ਼ ਰਾਵਤ ਹੁਣ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਮੁਕਤ ਹੋਣ ਦੇ ਇਛੁੱਕ ਹਨ। ਪੰਜਾਬ ’ਚ ਇੰਚਾਰਜ ਅਹੁਦੇ ’ਤੇ ਬਣੇ ਰਹਿੰਦੇ ਹੋਏ ਉਹ ਆਪਣਾ ਪੂਰਾ ਧਿਆਨ ਉਤਰਾਖੰਡ ਵੱਲ ਨਹੀਂ ਦੇ ਪਾ ਰਹੇ ਹਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਰਾਵਤ ਨੂੰ ਉਤਰਾਖੰਡ ’ਚ ਕਾਂਗਰਸ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਉਤਰਾਖੰਡ ਕਾਂਗਰਸ ਕੰਪੇਨ ਕਮੇਟੀ ਦਾ ਚੇਅਰਮੈਨ ਬਣਨ ਤੋਂ ਬਾਅਦ ਰਾਵਤ ਨੇ ਉਤਰਾਖੰਡ ’ਚ ਆਪਣੀਆਂ ਸਿਆਸੀ ਸਰਗਰਮੀਆਂ ਸ਼ੁਰੂ ਕੀਤੀਆਂ ਸਨ ਪਰ ਪੰਜਾਬ ਵਲੋਂ ਵੀ ਉਨ੍ਹਾਂ ਨੂੰ ਆਪਣਾ ਸਮਾਂ ਦੇਣਾ ਪੈ ਰਿਹਾ ਹੈ। ਅਜਿਹੀ ਸਥਿਤੀ ’ਚ ਉਹ ਆਪਣਾ ਪੂਰਾ ਸਮਾਂ ਉਤਰਾਖੰਡ ਵੱਲ ਕੇਂਦਰਿਤ ਨਹੀਂ ਕਰ ਪਾ ਰਹੇ ਹਨ। ਰਾਵਤ ਨੇ ਅੱਜ ਖੁਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਇੰਚਾਰਜ ਦੇ ਅਹੁਦੇ ਤੋਂ ਮੁਕਤ ਹੋਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਉਨ੍ਹਾਂ ਕਿਹਾ ਕਿ ਇਸ ਨਾਲ ਉਹ ਆਪਣਾ ਪੂਰਾ ਧਿਆਨ ਉਤਰਾਖੰਡ ਵੱਲ ਕੇਂਦਰਿਤ ਕਰ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਅਗਲੇ ਸਾਲ ਫਰਵਰੀ ਮਹੀਨੇ ’ਚ ਪ੍ਰਸਤਾਵਿਤ ਹਨ। ਪੰਜਾਬ ਦੇ ਨਾਲ ਹੀ ਉਤਰਾਖੰਡ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣਗੀਆਂ। ਰਾਵਤ ਉਤਰਾਖੰਡ ’ਚ ਮੁੱਖ ਮੰਤਰੀ ਦੇ ਚਿਹਰੇ ਦੇ ਰੂਪ ’ਚ ਸਾਹਮਣੇ ਆਉਣਾ ਚਾਹੁੰਦੇ ਹਨ। ਅਜਿਹੀ ਸਥਿਤੀ ’ਚ ਇੰਚਾਰਜ ਦਾ ਅਹੁਦਾ ਛੱਡ ਕੇ ਹੀ ਉਹ ਆਪਣਾ ਪੂਰਾ ਸਮਾਂ ਉਤਰਾਖੰਡ ਨੂੰ ਦੇ ਸਕਣਗੇ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਵਧੀ ਤਲਖ਼ੀ, ਨਵਜੋਤ ਸਿੱਧੂ ਨੇ ਕਿਹਾ ਇੱਟ ਨਾਲ ਇੱਟ ਖੜਕਾ ਦਿਆਂਗਾ
ਮੰਨਿਆ ਜਾ ਰਿਹਾ ਹੈ ਕਿ ਰਾਵਤ ਜਦੋਂ ਸੋਨੀਆ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ ਤਾਂ ਉਹ ਇਸ ਮਾਮਲੇ ’ਚ ਆਪਣੇ ਵਿਚਾਰ ਉਨ੍ਹਾਂ ਦੇ ਸਾਹਮਣੇ ਰੱਖ ਸਕਦੇ ਹਨ। ਦੱਸਿਆ ਜਾਂਦਾ ਹੈ ਕਿ ਰਾਵਤ ਨੂੰ ਲੈ ਕੇ ਅੰਤਿਮ ਫ਼ੈਸਲਾ ਸੋਨੀਆ ਗਾਂਧੀ ਵਲੋਂ ਕੀਤਾ ਜਾਵੇਗਾ। ਕੇਂਦਰੀ ਲੀਡਰਸ਼ਿਪ ਵਲੋਂ ਪੰਜਾਬ ਦੇ ਨਵੇਂ ਇੰਚਾਰਜ ਦੇ ਅਹੁਦੇ ਲਈ ਨਵੇਂ ਨੇਤਾ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਕੇਂਦਰੀ ਲੀਡਰਸ਼ਿਪ ਚਾਹੁੰਦੀ ਹੈ ਕਿ ਨਵਾਂ ਇੰਚਾਰਜ ਅਜਿਹਾ ਵਿਅਕਤੀ ਹੋਵੇ, ਜਿਸ ਦੇ ਸਬੰਧ ’ਚ ਕੈਪਟਨ ਅਮਰਿੰਦਰ ਸਿੰਘ ਨਾਲ ਚੰਗੇ ਹੋਣ ਕਿਉਂਕਿ ਪਾਰਟੀ ਨੇ ਚੋਣ ਸਰਗਰਮੀਆਂ ਨੂੰ ਅਗਲੇ ਕੁੱਝ ਦਿਨਾਂ ਦੇ ਅੰਦਰ ਸ਼ੁਰੂ ਕਰਨਾ ਹੈ, ਇਸ ਲਈ ਪਾਰਟੀ ’ਚ ਸਥਿਰਤਾ ਲਿਆਉਣ ਦੇ ਨਾਲ-ਨਾਲ ਵਿਰੋਧੀ ਧਿਰ ਦਾ ਵੀ ਕਾਂਗਰਸ ਨੇ ਸਾਹਮਣਾ ਕਰਨਾ ਹੈ।
ਇਹ ਵੀ ਪੜ੍ਹੋ : ਕੈਪਟਨ, ਸੁਖਬੀਰ ਤੇ ਰਾਘਵ ਚੱਢਾ ਤੋਂ ਮੇਰੀ ਜਾਨ ਨੂੰ ਖ਼ਤਰਾ, ਸਿੱਧੂ ਦੇ ਸਲਾਹਕਾਰ ਦਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?