ਕੈਪਟਨ-ਸਿੱਧੂ ਦੀ ਸੀਤ ਜੰਗ ਬਾਰੇ ਰਾਵਤ ਦੀ ਪੰਜਾਬ ਦੇ ਵਿਧਾਇਕਾਂ ਨੂੰ ਚਿੱਠੀ, ਕਹੀ ਇਹ ਵੱਡੀ ਗੱਲ

05/07/2021 2:19:33 PM

ਜਲੰਧਰ (ਧਵਨ) : ਪੰਜਾਬ ਕਾਂਗਰਸ ਮਾਮਲਿਆਂ ਦੇ ਮੁਖੀ ਅਤੇ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਹਰੀਸ਼ ਰਾਵਤ ਨੇ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਆਪਣਾ ਧਿਆਨ ਇਸ ਸਮੇਂ ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਉਸ ’ਤੇ ਕਾਬੂ ਪਾਉਣ ਵੱਲ ਕੇਂਦਰਿਤ ਕਰਨ। ਰਾਵਤ ਵੱਲੋਂ ਲਿਖੇ ਗਏ ਪੱਤਰ ’ਚ ਕਾਂਗਰਸੀ ਵਿਧਾਇਕਾਂ ਨੂੰ ਕਿਹਾ ਗਿਆ ਹੈ ਕਿ ਉਹ ਮਿਲ ਕੇ ਕੋਰੋਨਾ ਨੂੰ ਕੰਟਰੋਲ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦੇਣ।

ਇਹ ਵੀ ਪੜ੍ਹੋ : ਕੈਪਟਨ ਵੱਲੋਂ 'ਕੋਰੋਨਾ' ਖ਼ਿਲਾਫ਼ ਜੰਗ ਲਈ ਖ਼ਾਕਾ ਤਿਆਰ, ਸੰਸਦ ਮੈਂਬਰਾਂ ਵੱਲੋਂ ਪੂਰਨ ਲਾਕਡਾਊਨ ਦੀ ਵਕਾਲਤ

ਸੰਪਰਕ ਕਰਨ ’ਤੇ ਹਰੀਸ਼ ਰਾਵਤ ਨੂੰ ਜਦੋਂ ਪੁੱਛਿਆ ਗਿਆ ਕਿ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਲਗਾਤਾਰ ਬਰਗਾੜੀ ਅਤੇ ਕੋਟਕਪੂਰਾ ਪੁਲਸ ਫਾਇਰਿੰਗ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ’ਚ ਐੱਸ. ਆਈ. ਟੀ. ਦੀ ਰਿਪੋਰਟ ਨੂੰ ਹਾਈਕੋਰਟ ਵੱਲੋਂ ਰੱਦ ਕਰ ਦੇਣ ਦੇ ਮਾਮਲੇ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਤਾਂ ਰਾਵਤ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਪੱਤਰ ’ਚ ਸਾਰੇ ਕਾਂਗਰਸੀਆਂ ਨੂੰ ਕਿਹਾ ਹੈ ਕਿ ਉਹ ਇਸ ਸਮੇਂ ਧੀਰਜ ਵਰਤਣ।

ਇਹ ਵੀ ਪੜ੍ਹੋ : CBSE ਸਕੂਲਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਅੱਗੇ ਖੂਹ, ਪਿੱਛੇ ਖਾਈ ਵਾਲੇ ਬਣੇ ਹਾਲਾਤ

ਰਾਵਤ ਨੇ ਕਿਹਾ ਕਿ ਇਸ ਸਮੇਂ ਸਾਡੀ ਪਹਿਲ ਕੋਰੋਨਾ ਨਾਲ ਨਜਿੱਠਣ ਦੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਖ਼ਤਰਨਾਕ ਰੂਪ ਧਾਰਨ ਕਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅੰਦਰੂਨੀ ਮਸਲਿਆਂ ’ਤੇ ਇਸ ਸਮੇਂ ਧੀਰਜ ਰੱਖਣ ਦੀ ਲੋੜ ਹੈ। ਰਾਵਤ ਨੇ ਕਿਹਾ ਕਿ ਪਾਰਟੀ ’ਚ ਅਨੁਸ਼ਾਸਨ ਦੀ ਬਹੁਤ ਜ਼ਿਆਦਾ ਲੋੜ ਹੈ ਅਤੇ ਇਸ ਨੂੰ ਵੇਖਦੇ ਹੋਏ ਧੀਰਜ ਰੱਖ ਕੇ ਹੀ ਅਨੁਸ਼ਾਸਨ ਦੀ ਬਹਾਲੀ ਹੋ ਸਕਦੀ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਤੁਸੀ ਛੇਤੀ ਚੰਡੀਗੜ੍ਹ ਆ ਕੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰੋਗੇ, ਰਾਵਤ ਨੇ ਕਿਹਾ ਕਿ ਅਜੇ ਉਹ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਹੋਏ ਹਨ।

ਇਹ ਵੀ ਪੜ੍ਹੋ : ਜਿਸਮਾਨੀ ਸਬੰਧਾਂ ਦਾ ਸੱਦਾ ਦੇ ਅਣਜਾਣ ਥਾਂ 'ਤੇ ਲਿਜਾਂਦੀਆਂ ਸੀ ਜਨਾਨੀਆਂ, ਫਿਰ ਸ਼ੁਰੂ ਹੁੰਦਾ ਸੀ ਗੰਦਾ ਖੇਡ

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਉਹ ਕੋਰੋਨਾ ਦੀ ਲਪੇਟ ’ਚ ਆ ਗਏ ਸਨ। ਉਨ੍ਹਾਂ ਕਿਹਾ ਕਿ ਅਜੇ ਤਾਂ ਉੱਤਰਾਖੰਡ ’ਚ ਵੀ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਪਹਿਲਾਂ ਕੋਰੋਨਾ ਖ਼ਿਲਾਫ਼ ਜੰਗ ਜਿੱਤਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਕੈਪਟਨ ਅਮਰਿੰਦਰ ਸਿੰਘ ਵੀ ਕੋਰੋਨਾ ’ਤੇ ਕਾਬੂ ਪਾਉਣ ਲਈ ਮਿਹਨਤ ਕਰ ਰਹੇ ਹਨ ਅਤੇ ਅਜਿਹੇ ਹਾਲਾਤ ’ਚ ਸਾਡਾ ਸਾਰਿਆਂ ਦਾ ਧਿਆਨ ਇਸ ਵੱਲ ਹੋਣਾ ਚਾਹੀਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News