ਕੈਪਟਨ ਖ਼ਿਲਾਫ਼ ਉੱਠੀ ਬਗਾਵਤ 'ਤੇ 'ਹਰੀਸ਼ ਰਾਵਤ' ਦਾ ਵੱਡਾ ਬਿਆਨ ਆਇਆ ਸਾਹਮਣੇ

Wednesday, Aug 25, 2021 - 04:26 PM (IST)

ਕੈਪਟਨ ਖ਼ਿਲਾਫ਼ ਉੱਠੀ ਬਗਾਵਤ 'ਤੇ 'ਹਰੀਸ਼ ਰਾਵਤ' ਦਾ ਵੱਡਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗਾਵਤ ਕਰਨ ਵਾਲੇ ਮੰਤਰੀਆਂ ਵੱਲੋਂ ਅੱਜ ਦੇਹਰਾਦੂਨ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਸਾਲ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ।

ਇਹ ਵੀ ਪੜ੍ਹੋ : ਪਟਵਾਰੀ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਟੁੱਟੀ ਆਸ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਹਰੀਸ਼ ਰਾਵਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਹੀ ਆਉਣ ਵਾਲੀਆਂ ਚੋਣਾਂ 'ਚ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ 'ਚ ਖੜ੍ਹੇ ਹੋਏ ਵਿਵਾਦ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ 'ਤੇ ਪੂਰਾ ਭਰੋਸਾ ਹੈ ਅਤੇ ਪੰਜਾਬ ਕਾਂਗਰਸ ਦੇ ਇਸ ਮਸਲੇ ਨੂੰ ਸੁਲਝਾ ਲਿਆ ਜਾਵੇਗਾ। ਹਰੀਸ਼ ਰਾਵਤ ਨੇ ਕਿਹਾ ਕਿ ਸਰਕਾਰ ਤੇ ਪਾਰਟੀ ਨੂੰ ਕੋਈ ਖ਼ਤਰਾ ਨਹੀਂ ਹੈ।

ਇਹ ਵੀ ਪੜ੍ਹੋ : ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ 'ਤੇ ਪੰਜਾਬ ਦੇ ਮੰਤਰੀਆਂ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਉਨ੍ਹਾਂ ਕਿਹਾ ਕਿ ਸ਼ਿਕਾਇਤ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਕਿਸੇ ਦੀ ਨਾਰਾਜ਼ਗੀ ਕਾਂਗਰਸ ਦੀ ਰਾਹ 'ਚ ਨਹੀਂ ਆਉਣੀ ਚਾਹੀਦੀ। ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮਰਥਨ 'ਚ ਖੁੱਲ੍ਹ ਕੇ ਸਾਹਮਣੇ ਆਏ ਕੈਪਟਨ ਵਿਰੋਧੀ ਧੜੇ ਨੇ ਮੁੱਖ ਮੰਤਰੀ ਖ਼ਿਲਾਫ਼ ਬੀਤੇ ਦਿਨ ਖੁੱਲ੍ਹੇ ਤੌਰ 'ਤੇ ਜੰਗ ਦਾ ਐਲਾਨ ਕਰ ਦਿੱਤਾ ਸੀ।

ਇਹ ਵੀ ਪੜ੍ਹੋ : CBSE : 10ਵੀਂ ਤੇ 12ਵੀਂ ਦੀਆਂ ਬਦਲਵੀਆਂ ਤੇ ਕੰਪਾਰਟਮੈਂਟ ਪ੍ਰੀਖਿਆਵਾਂ ਅੱਜ ਤੋਂ

ਪੰਜਾਬ ਦੇ ਮੰਤਰੀਆਂ ਵੱਲੋਂ ਕਾਂਗਰਸ ਹਾਈਕਮਾਨ ਕੋਲ ਜਾਣ ਦੀ ਗੱਲ ਕਹੀ ਗਈ ਸੀ। ਇਸ ਤੋਂ ਉਕਤ ਮੰਤਰੀਆਂ ਵੱਲੋਂ ਫ਼ੈਸਲਾ ਲਿਆ ਗਿਆ ਸੀ ਕਿ ਉਹ ਦਿੱਲੀ ਵਿਖੇ ਕਾਂਗਰਸ ਹਾਈਕਮਾਨ ਕੋਲ ਜਾਣ ਤੋਂ ਪਹਿਲਾਂ ਹਰੀਸ਼ ਰਾਵਤ ਨਾਲ ਦੇਹਰਾਦੂਨ ਵਿਖੇ ਮੁਲਾਕਾਤ ਕਰਨਗੇ। ਇਸ ਦੇ ਤਹਿਤ ਹੀ ਅੱਜ ਮੰਤਰੀਆਂ ਵੱਲੋਂ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਗਈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News