ਪੰਜਾਬ ਕਾਂਗਰਸ ਦੇ ਕਲੇਸ਼ ਦੌਰਾਨ ਸੋਨੀਆ-ਰਾਹੁਲ ਨਾਲ ਮੁਲਾਕਾਤ ਕਰਨਗੇ ''ਹਰੀਸ਼ ਰਾਵਤ''
Friday, Aug 27, 2021 - 02:34 PM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਚੱਲ ਰਹੇ ਕਾਟੋ-ਕਲੇਸ਼ ਦਰਮਿਆ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਜਾਵੇਗੀ। ਹਰੀਸ਼ ਰਾਵਤ ਨੇ ਕਿਹਾ ਹੈ ਕਿ ਉਹ ਦੋਹਾਂ ਆਗੂਆਂ ਕੋਲੋਂ ਮੁਲਾਕਾਤ ਕਰਨ ਲਈ ਸਮਾਂ ਮੰਗਣਗੇ।
ਇਹ ਵੀ ਪੜ੍ਹੋ : ਪਟਿਆਲਾ 'ਚ ਸਿਰਫਿਰੇ ਵਿਅਕਤੀ ਨੇ ਪਾਇਆ ਭੜਥੂ, ਲੋਕਾਂ ਪਿੱਛੇ ਕੁਹਾੜੀ ਲੈ ਕੇ ਦੌੜਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਅਸਤੀਫ਼ੇ ਬਾਰੇ ਬੋਲਦਿਆਂ ਹਰੀਸ਼ ਰਾਵਤ ਨੇ ਕਿਹਾ ਕਿ ਕਾਂਗਰਸ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਕਿ ਪਾਰਟੀ ਦੇਸ਼ ਦੇ ਹਿੱਤਾਂ ਖ਼ਿਲਾਫ਼ ਕਿਸੇ ਵੀ ਬਿਆਨ ਨੂੰ ਸਵੀਕਾਰ ਨਹੀਂ ਕਰੇਗੀ।
ਇਹ ਵੀ ਪੜ੍ਹੋ : 8 ਵਿਆਹ ਕਰਾਉਣ ਵਾਲੀ ਲੁਟੇਰੀ ਲਾੜੀ ਦੀ ਖੁੱਲ੍ਹੀ ਪੋਲ, ਇੰਝ ਜਾਲ 'ਚ ਫਸਾਉਂਦੀ ਸੀ ਭੋਲੇ-ਭਾਲੇ ਮੁੰਡੇ
ਦੱਸ ਦੇਈਏ ਕਿ ਮਾਲਵਿੰਦਰ ਸਿੰਘ ਮਾਲੀ ਨੇ ਅੱਜ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਲੀ ਜੰਮੂ-ਕਸ਼ਮੀਰ, ਪਾਕਿਸਤਾਨ ਅਤੇ ਤਾਲਿਬਾਨ ਨੂੰ ਲੈ ਕੇ ਵਿਵਾਦਿਤ ਪੋਸਟਾਂ ਪਾਉਣ ਤੋਂ ਬਾਅਦ ਲਗਾਤਾਰ ਵਿਵਾਦਾਂ 'ਚ ਸਨ, ਜਿਸ ਤੋਂ ਬਾਅਦ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨੂੰ ਸਾਫ਼ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਅਜਿਹੇ ਸਲਾਹਕਾਰਾਂ ਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : 'ਕਾਂਗਰਸ' ਅੰਦਰ ਲਗਾਤਾਰ ਉੱਠ ਰਹੀਆਂ ਬਗਾਵਤੀ ਸੁਰਾਂ, ਦਬਾਉਣ 'ਚ ਅਸਫ਼ਲ ਸਿੱਧ ਹੋ ਰਹੀ ਪਾਰਟੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ