ਨਵਜੋਤ ਸਿੱਧੂ ਨੂੰ ਲੈ ਕੇ ਹਰੀਸ਼ ਰਾਵਤ ਦੇ ਤੇਵਰ ਨਰਮ, ਅਸਤੀਫ਼ਾ ਮਨਜ਼ੂਰ ਹੋਣ ਦੀਆਂ ਅਫ਼ਵਾਹਾਂ 'ਤੇ ਬਰੇਕ
Wednesday, Oct 06, 2021 - 11:47 AM (IST)
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਉਸ ਬਿਆਨ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਹਾਈਕਮਾਨ ਵੱਲੋਂ ਮਨਜ਼ੂਰ ਕਰਨ ਦੀਆਂ ਅਫ਼ਵਾਹਾਂ 'ਤੇ ਬਰੇਕ ਲਾ ਦਿੱਤੀ ਹੈ, ਜਿਸ 'ਚ ਉਨ੍ਹਾਂ ਨੇ ਲਖੀਮਪੁਰ ਖੀਰੀ ਮਾਮਲੇ 'ਚ ਸਿੱਧੂ ਦਾ ਸਾਥ ਦੇਣ ਦੀ ਗੱਲ ਕਹੀ ਹੈ। ਹਾਲਾਂਕਿ ਬੀਤੇ ਦਿਨ ਨਵਜੋਤ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਬਾਰੇ ਖ਼ਬਰਾਂ ਲਗਾਤਾਰ ਚੱਲਦੀਆਂ ਰਹੀਆਂ। ਅਸਲ 'ਚ ਨਵਜੋਤ ਸਿੱਧੂ ਦੇ ਲਖੀਮਪੁਰ ਖੀਰੀ ਵੱਲ ਚਾਲੇ ਪਾਉਣ ਦੇ ਫ਼ੈਸਲੇ ਦੇ ਸੰਦਰਭ 'ਚ ਹਰੀਸ਼ ਰਾਵਤ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ।
ਨਵਜੋਤ ਸਿੱਧੂ ਨੇ ਬੀਤੇ ਦਿਨ ਟਵੀਟ ਕਰਕੇ ਉੱਤਰ ਪ੍ਰਦੇਸ਼ ਸਰਕਾਰ ਨੂੰ ਅਲਟੀਮੇਟ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਬੇਕਸੂਰ ਕਿਸਾਨਾਂ ਦੇ ਜ਼ਾਲਮਾਨਾ ਕਤਲ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਗੈਰ ਕਾਨੂੰਨੀ-ਢੰਗ ਨਾਲ ਹਿਰਾਸਤ 'ਚ ਰੱਖੀ ਕਿਸਾਨਾਂ ਦੇ ਹੱਕ ਲਈ ਲੜ ਰਹੀ ਸਾਡੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਗਿਆ ਤਾਂ 7 ਅਕਤੂਬਰ ਨੂੰ ਪੰਜਾਬ ਕਾਂਗਰਸ ਲਖੀਮਪੁਰ ਖੀਰੀ ਵੱਲ ਮਾਰਚ ਕਰੇਗੀ।
ਇਹ ਵੀ ਪੜ੍ਹੋ : ਪਟਿਆਲਾ ਦੇ ਸਨੌਰ ਕਸਬੇ 'ਚ ਵੱਡੀ ਵਾਰਦਾਤ, ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
ਬੇਸ਼ੱਕ ਸਿੱਧੂ ਸਬੰਧੀ ਕਾਂਗਰਸੀ ਖੇਮੇ 'ਚ ਚਰਚਾਵਾਂ ਦਾ ਦੌਰ ਜਾਰੀ ਹੋਵੇ ਪਰ ਹਰੀਸ਼ ਰਾਵਤ ਦੇ ਤੇਵਰ ਸਿੱਧੂ ਨੂੰ ਲੈ ਕੇ ਕਾਫੀ ਨਰਮ ਹਨ। ਸਿੱਧੂ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਦਿੱਤੇ ਗਏ ਅਲਟੀਮੇਟਮ ਦਾ ਰਾਵਤ ਨੇ ਖੁੱਲ੍ਹ ਕੇ ਸਮਰਥਨ ਕੀਤਾ। ਉਨ੍ਹਾਂ ਸਿੱਧੂ ਦੇ ਫ਼ੈਸਲੇ ਨੂੰ ਚੰਗਾ ਦੱਸਦੇ ਹੋਏ ਲਿਖਿਆ ਕਿ ਤੁਹਾਨੂੰ ਵਧਾਈ, ਇਹੀ ਉਹ ਕਾਂਗਰਸ ਹੈ, ਜਿਸ ਦੀ ਸਾਨੂੰ ਲੋੜ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੀ ਫੇਰੀ ਨੇ ਬਲਬੀਰ ਸਿੱਧੂ ਨੂੰ ਦਿੱਤੀ ਸਿਆਸੀ ਤਾਕਤ, 2 ਘੰਟੇ ਤੱਕ ਚੱਲੀ ਮੀਟਿੰਗ
ਮੈਂ ਵੀ ਤੁਹਾਡੇ ਜਨ ਅੰਦੋਲਨ 'ਚ ਲਖੀਮਪੁਰ ਖੀਰੀ ਤੇ ਸੀਤਾਪੁਰ 'ਚ ਆ ਕੇ ਤੁਹਾਡਾ ਸਾਥ ਦੇਵਾਂਗਾ। ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਨਾਲ ਦਿੱਲੀ ਦੌਰੇ ਮੌਕੇ ਕੁਲਜੀਤ ਨਾਗਰਾ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਲੈ ਕੇ ਗਏ ਸਨ, ਜਿਨ੍ਹਾਂ ਨੂੰ ਸੰਭਾਵੀ ਕਾਂਗਰਸ ਪ੍ਰਧਾਨ ਵੱਜੋਂ ਪੇਸ਼ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਨਵਜੋਤ ਸਿੱਧੂ ਦਾ ਅਸਤੀਫ਼ਾ ਕਾਂਗਰਸ ਹਾਈਕਮਾਨ ਵੱਲੋਂ ਮਨਜ਼ੂਰ ਕਰਨ ਦੀ ਚਰਚਾ ਛਿੜ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ