ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ

10/07/2020 6:33:09 PM

ਜਲੰਧਰ— ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਨੂੰ ਲੈ ਕੇ ਪੰਜਾਬ ਕਾਂਗਰਸ ਪਾਰਟੀ ਦੇ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਪਾਰਟੀ 'ਚ ਕੋਈ ਨਾਰਾਜ਼ਗੀ ਨਹੀਂ ਚੱਲ ਰਹੀ ਹੈ। ਰਾਹੁਲ ਗਾਂਧੀ ਦੀ ਅਗਵਾਈ 'ਚ ਹੋਈ ਮੋਗਾ ਦੀ ਰੈਲੀ 'ਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭਾਸ਼ਣ ਦੌਰਾਨ ਸਿੱਧੂ ਨੂੰ ਰੋਕਣ ਨੂੰ ਲੈ ਕੇ ਹਰੀਸ਼ ਰਾਵਤ ਨੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਕਿਹਾ ਕਿ ਇਸ 'ਚ ਰੰਧਾਵਾ ਦੀ ਕੋਈ ਵੀ ਗਲਤੀ ਨਹੀਂ ਹੈ, ਸਗੋਂ ਮੈਂ ਹੀ ਪਰਚੀ ਦੇ ਕੇ ਉਨ੍ਹਾਂ ਨੂੰ ਸਿੱਧੂ ਕੋਲ ਭੇਜਿਆ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਵੀ ਕੋਈ ਗਲਤੀ ਨਹੀਂ ਕੀਤੀ ਹੈ, ਉਨ੍ਹਾਂ ਨੇ ਜੋ ਕੁਝ ਵੀ ਕੀਤਾ ਉਹ ਸਿੱਧੂ ਦਾ ਆਪਣਾ ਸਟਾਈਲ ਹੈ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਸਾਈਨ ਬੋਰਡ 'ਤੇ ਲਿਖੇ ਮਿਲੇ ਖ਼ਾਲਿਸਤਾਨੀ ਨਾਅਰੇ, ਫੈਲੀ ਦਹਿਸ਼ਤ

PunjabKesari
ਫ਼ਿਲਹਾਲ ਪਾਰਟੀ 'ਚ ਅਜੇ ਕੋਈ ਅਹੁਦਾ ਖਾਲੀ ਨਹੀਂ, ਸਿੱਧੂ ਦੀ ਜ਼ਿੰਮੇਵਾਰੀ 'ਤੇ ਹਾਈਕਮਾਨ ਕਰੇਗੀ ਫ਼ੈਸਲਾ

ਉਥੇ ਹੀ ਸਿੱਧੂ ਨੂੰ ਸੂਬਾ ਪ੍ਰਧਾਨ ਅਤੇ ਡਿਪਟੀ ਮੁੱਖ ਮੰਤਰੀ ਬਣਾਏ ਜਾਣ ਦੀਆਂ ਲਗਾਈਆਂ ਜਾ ਰਹੀਆਂ ਕਿਆਸਕਾਰੀਆਂ 'ਤੇ ਬੋਲਦੇ ਹੋਏ ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਪਾਰਟੀ 'ਚ ਅਹੁਦੇ ਦੀ ਕੋਈ ਮੰਗ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ 'ਚ ਨਵਜੋਤ ਸਿੰਘ ਸਿੱਧੂ ਨੂੰ ਕੋਈ ਜ਼ਿੰਮੇਵਾਰੀ ਦੇਣ ਬਾਰੇ ਪਾਰਟੀ ਹਾਈਕਮਾਨ ਵੱਲੋਂ ਫ਼ੈਸਲਾ ਲਿਆ ਜਾਵੇਗਾ। 2022 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਬਾਰੇ ਅਜੇ ਕੁਝ ਵੀ ਤੈਅ ਨਹੀਂ ਹੈ। ਹਰੀਸ਼ ਰਾਵਤ ਨੇ ਕਿਹਾ ਕਿ ਫ਼ਿਲਹਾਲ ਪਾਰਟੀ 'ਚ ਸਿੱਧੂ ਦੇ ਲਈ ਸੂਬਾ ਪ੍ਰਧਾਨ ਬਣਾਉਣ ਜਾਂ ਡਿਪਟੀ ਮੁੱਖ ਮੰਤਰੀ ਦੀ ਕੋਈ ਵੱਡਾ ਅਹੁਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋ ਰਾਏ ਲਈ ਜਾਵੇਗੀ ਅਤੇ ਫਿਰ ਹਾਈਕਮਾਨ ਵੱਲੋਂ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ: ਵਾਤਾਵਰਣ ਨੂੰ ਸੁਰੱਖਿਅਤ ਰੱਖਣ ਦਾ ਸੰਦੇਸ਼ ਇੰਝ ਦੇ ਰਿਹੈ ਹੁਸ਼ਿਆਰਪੁਰ ਦਾ ਇਹ ਸੂਝਵਾਨ ਕਿਸਾਨ

PunjabKesari

ਇਥੇ ਦੱਸਣਯੋਗ ਹੈ ਕਿ ਮੋਗਾ ਦੇ ਬੱਧਣੀ ਕਲਾਂ 'ਚ ਰਾਹੁਲ ਗਾਂਧੀ ਦੀ ਰੈਲੀ ਦੌਰਾਨ ਜਦੋਂ ਸਿੱਧੂ ਪੂਰੇ ਜੋਸ਼ 'ਚ ਕੇਂਦਰ ਸਰਕਾਰ 'ਤੇ ਨਿਸ਼ਾਨੇ ਵਿੰਨ੍ਹ ਰਹੇ ਸਨ ਤਾਂ ਸਟੇਜ ਦੀ ਜ਼ਿੰਮੇਵਾਰੀ ਸੰਭਾਲ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਕੁਝ ਆਖਿਆ ਤਾਂ ਇਸ 'ਤੇ ਸਿੱਧੂ ਭੜਕ ਗਏ ਸਨ। ਉਨ੍ਹਾਂ ਰੰਧਾਵਾ ਨੂੰ ਜਵਾਬ ਦਿੰਦਿਆਂ ਕਿਹਾ ਸੀ ਕਿ 'ਭਾਜੀ ਅੱਜ ਨਾ ਰੋਕ, ਘੋੜੇ ਨੂੰ ਇਸ਼ਾਰਾ ਬਹੁਤ ਹੁੰਦੈ, ਆਪੇ ਕਿਸੇ ਦੇ ਲੱਤਾਂ ਮਾਰੀ ਜਾਊਗਾ, ਇਥੇ ਹੀ ਬਸ ਨਹੀਂ ਸਿੱਧੂ ਨੇ ਰੰਧਾਵਾ ਨੂੰ ਇਥੋਂ ਤਕ ਆਖ ਦਿੱਤਾ ਕਿ ਪਹਿਲਾਂ ਵੀ ਤਾਂ ਉਨ੍ਹਾਂ ਨੂੰ ਬਿਠਾਈ ਰੱਖਿਆ ਸੀ।

ਇਹ ਵੀ ਪੜ੍ਹੋ: ਨਸ਼ੇ ਕਾਰਨ ਘਰ 'ਚ ਪਏ ਕੀਰਨੇ, ਨੌਜਵਾਨ ਨੂੰ ਇਸ ਹਾਲ 'ਚ ਵੇਖ ਪਰਿਵਾਰ ਦੇ ਉੱਡੇ ਹੋਸ਼

ਰਾਹੁਲ ਗਾਂਧੀ ਦੇ ਕਿਸਾਨ ਮੋਰਚੇ ਦੇ ਨਾਲ-ਨਾਲ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਮੁੜ ਸਰਗਰਮ ਕਰ ਦਿੱਤਾ ਹੈ। ਲੰਬੀ ਚੁੱਪ ਤੋਂ ਬਾਅਦ ਮੋਗਾ ਵਿਖੇ ਰੈਲੀ ਦੌਰਾਨ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਕੇਂਦਰ ਸਰਕਾਰ ਨੂੰ ਖੂਬ ਰਗੜੇ ਲਗਾਏ ਸਨ। ਆਪਣੇ ਬੇਬਾਕੀ ਭਰੇ ਅੰਦਾਜ਼ 'ਚ ਸਿੱਧੂ ਨੇ ਆਖਿਆ ਸੀ ਜੇਕਰ ਲੋਕ ਰੋਹ 'ਚ ਆ ਜਾਣ ਤਾਂ ਸਰਕਾਰਾਂ ਉਲਟ ਜਾਂਦੀਆਂ ਹਨ।
ਇਹ ਵੀ ਪੜ੍ਹੋ: ਸੋਮ ਪ੍ਰਕਾਸ਼ ਦੀ ਪ੍ਰੈੱਸ ਕਾਨਫਰੰਸ 'ਚ ਕਿਸਾਨਾਂ ਨੇ ਪਾਇਆ ਭੜਥੂ, ਕਾਲੀਆਂ ਝੰਡੀਆਂ ਵਿਖਾ ਘੇਰਿਆ ਹੋਟਲ (ਵੀਡੀਓ)


shivani attri

Content Editor

Related News