ਸਿੱਧੂ ਦੀ ਪ੍ਰਧਾਨਗੀ ਤੋਂ ਬਾਅਦ ਹਰੀਸ਼ ਰਾਵਤ ਹੁਣ ਜਾਣਗੇ ਉਤਰਾਖੰਡ, ਪੰਜਾਬ ’ਚ ਬਣੇਗਾ ਨਵਾਂ ਮੁਖੀ

Saturday, Jul 24, 2021 - 10:29 AM (IST)

ਸਿੱਧੂ ਦੀ ਪ੍ਰਧਾਨਗੀ ਤੋਂ ਬਾਅਦ ਹਰੀਸ਼ ਰਾਵਤ ਹੁਣ ਜਾਣਗੇ ਉਤਰਾਖੰਡ, ਪੰਜਾਬ ’ਚ ਬਣੇਗਾ ਨਵਾਂ ਮੁਖੀ

ਜਲੰਧਰ (ਧਵਨ)–ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਹਰੀਸ਼ ਰਾਵਤ ਨੂੰ ਉਤਰਾਖੰਡ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤੇ ਜਾਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਨਵੇਂ ਮੁਖੀ ਦੀ ਨਿਯੁਕਤੀ ਕਾਂਗਰਸੀ ਲੀਡਰਸ਼ਿਪ ਵੱਲੋਂ ਅਗਲੇ ਕੁਝ ਦਿਨਾਂ ’ਚ ਕੀਤੀ ਜਾ ਸਕਦੀ ਹੈ। ਹਰੀਸ਼ ਰਾਵਤ ਨੂੰ ਪ੍ਰਚਾਰ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ, ਇਸ ਲਈ ਉਤਰਾਖੰਡ ’ਚ ਪਾਰਟੀ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਵੀ ਹਰੀਸ਼ ਰਾਵਤ ਦੇ ਮੋਢਿਆਂ ’ਤੇ ਹੋਵੇਗੀ। ਪ੍ਰਚਾਰ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਤੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਦੇ ਰੂਪ ’ਚ ਵੀ ਰਾਵਤ ਨੂੰ ਕਾਂਗਰਸ ਲੀਡਰਸ਼ਿਪ ਵੱਲੋਂ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਮੋਗਾ ਬੱਸ ਹਾਦਸੇ ਦੇ ਪੀੜਤ ਦਾ ਨਵਜੋਤ ਸਿੰਘ ਸਿੱਧੂ ਨੇ ਡੀ. ਐੱਮ. ਸੀ. ਪਹੁੰਚ ਜਾਣਿਆ ਹਾਲ

ਅਜਿਹੀ ਸਥਿਤੀ ’ਚ ਉਤਰਾਖੰਡ ’ਚ ਪਾਰਟੀ ਸਬੰਧੀ ਵਿਵਸਥਾਵਾਂ ਕਾਰਨ ਰਾਵਤ ਕੋਲ ਪੰਜਾਬ ਲਈ ਹੁਣ ਸਮਾਂ ਨਹੀਂ ਰਹੇਗਾ। ਉਂਝ ਵੀ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋਣ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਵੱਲੋਂ ਨਵੇਂ ਮੁਖੀ ਦੀ ਨਿਯੁਕਤੀ ਕੀਤੀ ਜਾਣੀ ਹੈ।  ਕਾਂਗਰਸ ਸੂਤਰਾਂ ਨੇ ਦੱਸਿਆ ਕਿ ਕਾਂਗਰਸ ਲੀਡਰਸ਼ਿਪ ਵੱਲੋਂ ਨਵੇਂ ਮੁਖੀ ਵਜੋਂ ਹੁਣ ਉਸ ਨੇਤਾ ਨੂੰ ਅੱਗੇ ਲਿਆਂਦਾ ਜਾਵੇਗਾ, ਜੋ ਪੰਜਾਬ ਨੂੰ ਏਕਤਾ ਦੇ ਸੂਤਰ ’ਚ ਬੰਨ੍ਹਦੇ ਹੋਏ ਅੱਗੇ ਲਿਜਾ ਸਕੇ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2022 ’ਚ ਹੋਣੀਆਂ ਹਨ। ਅਜਿਹੀ ਸਥਿਤੀ ’ਚ ਨਵਾਂ ਮੁਖੀ ਅਜਿਹਾ ਹੋਣਾ ਚਾਹੀਦਾ ਹੈ ਜੋ ਦੋਹਾਂ ਧੜਿਆਂ ਨੂੰ ਆਪਣੇ ਨਾਲ ਲਿਜਾਣ ’ਚ ਸਮਰੱਥ ਰਹੇ।

ਇਹ ਵੀ ਪੜ੍ਹੋ: ਸਚਿਨ ਜੈਨ ਦੇ ਕਤਲ ਮਾਮਲੇ 'ਚ ਸਾਹਮਣੇ ਆਇਆ ਛੋਟਾ ਭਰਾ, ਹਸਪਤਾਲਾਂ ਦੀਆਂ ਪਰਤਾਂ ਖੋਲ੍ਹਦਿਆਂ ਬਿਆਨ ਕੀਤਾ ਦਰਦ

ਕਾਂਗਰਸ ਸੂਤਰਾਂ ਨੇ ਦੱਸਿਆ ਕਿ ਉਤਰਾਖੰਡ ’ਚ ਵੀ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2022 ’ਚ ਹੋਣੀਆਂ ਹਨ। ਅਜਿਹੀ ਸਥਿਤੀ ’ਚ ਉਤਰਾਖੰਡ ਲਈ ਵੀ ਕਾਂਗਰਸ ਲੀਡਰਸ਼ਿਪ ਨੇ ਸਾਰੇ ਕਾਂਗਰਸੀ ਨੇਤਾਵਾਂ ਦੀਆਂ ਜ਼ਿੰਮੇਵਾਰੀਆਂ ਲਗਾ ਦਿੱਤੀਆਂ ਹਨ। ਪੰਜਾਬ ਮੁਖੀ ਦੀ ਜ਼ਿੰਮੇਵਾਰੀ ਅਤਿਅੰਤ ਅਹਿਮ ਰਹਿਣੀ ਹੈ। ਇਸ ਦਾ ਇਕ ਕਾਰਨ ਇਹ ਵੀ ਹੈ ਕਿ ਅਗਲੀਆਂ ਚੋਣਾਂ ’ਚ ਕਾਂਗਰਸ ਦੇ ਮੌਜੂਦਾ ਵਿਧਾਇਕਾਂ ’ਚੋਂ ਕਈ ਕਾਂਗਰਸੀ ਵਿਧਾਇਕਾਂ ਦੀਆਂ ਟਿਕਟਾਂ ਕਾਂਗਰਸੀ ਲੀਡਰਸ਼ਿਪ ਨੇ ਕੱਟਣੀਆਂ ਹਨ, ਜੋ ਜਿੱਤਣ ’ਚ ਸਮਰੱਥ ਨਹੀਂ ਹੋਣਗੇ। ਇਸ ਸਬੰਧ ’ਚ ਪ੍ਰਸ਼ਾਂਤ ਕਿਸ਼ੋਰ ਦੀ ਰਿਪੋਰਟ ਕਾਫ਼ੀ ਅਹਿਮ ਹੋਵੇਗੀ। ਅਜਿਹੀ ਸਥਿਤੀ ’ਚ ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਰਥਨ ਦੀ ਵੀ ਪੂਰੀ ਲੋੜ ਰਹੇਗੀ। ਕੈਪਟਨ ਅਮਰਿੰਦਰ ਸਿੰਘ ਨੇ ਵੀ ਅਗਲੇ ਕੁਝ ਦਿਨਾਂ ’ਚ ਮਜ਼ਬੂਤ ਵਿਧਾਇਕਾਂ ਨੂੰ ਲੈ ਕੇ ਆਪਣੇ ਪੱਧਰ ’ਤੇ ਸਰਵੇ ਕਰਵਾਉਣਾ ਹੈ। ਪ੍ਰਸ਼ਾਂਤ ਕਿਸ਼ੋਰ ਆਪਣੀ ਟੀਮ ਨਾਲ ਸ਼ੁਰੂਆਤੀ ਸਰਵੇਖਣ ਕਰਵਾ ਚੁੱਕੇ ਹਨ, ਜਿਸ ’ਚ 2 ਦਰਜਨ ਤੋਂ ਵੱਧ ਵਿਧਾਇਕਾਂ ਨੂੰ ਲੈ ਕੇ ਨਾਕਾਰਾਤਮਕ ਰਿਪੋਰਟਾਂ ਸਾਹਮਣੇ ਆਈਆਂ ਹਨ । ਇਨ੍ਹਾਂ ਵਿਧਾਇਕਾਂ ਪ੍ਰਤੀ ਜਨਤਾ ’ਚ ਰੋਸ ਹੈ ਅਤੇ ਉਨ੍ਹਾਂ ਦੇ ਸਥਾਨ ’ਤੇ ਨਵੇਂ ਚਿਹਰੇ ਲਿਆਉਣ ਨਾਲ ਹੀ ਪਾਰਟੀ ਨੂੰ ਫਾਇਦਾ ਮਿਲੇਗਾ।

ਇਹ ਵੀ ਪੜ੍ਹੋ: ਟਾਂਡਾ ਦੀ ਵਿਆਹੁਤਾ ਦਾ ਕੈਨੇਡਾ 'ਚ ਕਤਲ ਕਰਨ ਵਾਲੇ ਪਤੀ ਨੇ ਨਦੀ ’ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News