ਹਰੀਸ਼ ਰਾਵਤ ਦਾ ਧਮਾਕੇਦਾਰ ਟਵੀਟ, ਕਿਹਾ ‘ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਹੋਣਾ ਚਾਹੁੰਦੇ ਨੇ ਲਾਂਭੇ’

Wednesday, Oct 20, 2021 - 06:49 PM (IST)

ਹਰੀਸ਼ ਰਾਵਤ ਦਾ ਧਮਾਕੇਦਾਰ ਟਵੀਟ, ਕਿਹਾ ‘ਪੰਜਾਬ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਹੋਣਾ ਚਾਹੁੰਦੇ ਨੇ ਲਾਂਭੇ’

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਵੱਧਦੀਆਂ ਜ਼ਿੰਮੇਵਾਰੀਆਂ ਨੂੰ ਵੇਖਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਹਰੀਸ਼ ਰਾਵਤ ਨੇ ਕਾਂਗਰਸ ਹਾਈਕਮਾਨ ਨੂੰ ਆਪਣੀਆਂ ਜ਼ਿੰਮੇਦਾਰੀਆਂ ਤੋਂ ਮੁਕਤ ਹੋਣ ਦੀ ਇੱਛਾ ਜ਼ਾਹਰ ਕੀਤੀ ਹੈ। ਹਰੀਸ਼ ਰਾਵਤ ਵਲੋਂ ਇਸ ਸਬੰਧ ’ਚ ਇਕ ਟਵੀਟ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ

ਟਵੀਟ ’ਚ ਉਨ੍ਹਾਂ ਨੇ ਲਿਖਿਆ ਕਿ, ਮੈਂ ਅੱਜ ਇਕ ਵੱਡੇ ਸ਼ਸ਼ੋਪੰਜ ਤੋਂ ਉੱਬਰ ਸਕਿਆ ਹਾਂ। ਇਕ ਪਾਸੇ ਜਨਮਭੂਮੀ (ਉੱਤਰਾਖੰਡ) ਲਈ ਮੇਰਾ ਫ਼ਰਜ਼ ਹੈ ਤੇ ਦੂਸਰੇ ਪਾਸੇ ਕਰਮਭੂਮੀ ਪੰਜਾਬ ਲਈ ਮੇਰੀਆਂ ਸੇਵਾਵਾਂ ਹਨ, ਹਾਲਾਤ ਗੁੰਝਲਦਾਰ ਹੁੰਦੇ ਜਾ ਰਹੇ ਹਨ ਕਿਉਂਕਿ ਜਿਉਂ-ਜਿਉਂ ਚੋਣਾਂ ਨੇੜੇ ਆਉਣਗੀਆਂ, ਦੋਵੇਂ ਜਗ੍ਹਾ ਪੂਰਾ ਸਮਾਂ ਦੇਣਾ ਪਵੇਗਾ। ਕੱਲ੍ਹ ਉੱਤਰਾਖੰਡ 'ਚ ਬੇਮੌਸਮੇ ਮੀਂਹ ਨੇ ਜਿਹੜਾ ਕਹਿਰ ਢਾਹਿਆ ਹੈ, ਮੈਂ ਕੁਝ ਥਾਵਾਂ 'ਤੇ ਜਾ ਸਕਿਆ, ਪਰ ਹੰਝੂ ਪੂੰਝਣ ਸਭ ਜਗ੍ਹਾ ਜਾਣਾ ਚਾਹੁੰਦਾ ਸੀ। ਪਰ ਫਰਜ਼ ਪੁਕਾਰ, ਮੇਰੇ ਤੋਂ ਕੁਝ ਹੋਰ ਉਮੀਦਵਾਰਾਂ ਲਈ ਖੜ੍ਹੀ ਹੋਈ।'

ਪੜ੍ਹੋ ਇਹ ਵੀ ਖ਼ਬਰ - ਡੇਰਾ ਬਿਆਸ ’ਚ ਹੋਣ ਵਾਲੇ ਸਾਰੇ ਸਤਿਸੰਗ ਪ੍ਰੋਗਰਾਮ 30 ਨਵੰਬਰ ਤੱਕ ਹੋਏ ਰੱਦ

PunjabKesari

ਪੰਜਾਬ ਅਤੇ ਉੱਤਰਾਖੰਡ 'ਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਦੀ ਸ਼ੁਰੂਆਤ 'ਚ ਹੋਣ ਵਾਲੀਆਂ ਹਨ। ਪੰਜਾਬ 'ਚ ਕਾਂਗਰਸ ਦੇ ਇੰਚਾਰਜ ਉੱਤਰਾਖੰਡ ਦੇ ਸਾਬਕਾ ਸੀਐੱਮ ਹਰੀਸ਼ ਰਾਵਤ ਹਨ। ਹਰੀਸ਼ ਰਾਵਤ ਉੱਤਰਾਖੰਡ 'ਚ ਕਾਂਗਰਸ ਦਾ ਪ੍ਰਮੁੱਖ ਚਿਹਰਾ ਹਨ। ਅਜਿਹੇ ਵਿਚ ਉਹ ਹੁਣ ਪੰਜਾਬ ਕਾਂਗਰਸ ਇੰਚਾਰਜ ਦੇ ਤੌਰ 'ਤੇ ਆਪਣੀਆਂ ਸੇਵਾਵਾਂ ਦੇਣ ਵਿਚ ਅਸਹਿਜ ਮਹਿਸੂਸ ਕਰ ਰਹੇ ਹਨ। ਅਸਲ ਵਿਚ ਪੰਜਾਬ ਕਾਂਗਰਸ 'ਚ ਪਏ ਕਾਟੋ-ਕਲੇਸ਼ ਕਾਰਨ ਰਾਵਤ ਉੱਤਰਾਖੰਡ 'ਤੇ ਧਿਆਨ ਕੇਂਦ੍ਰਿਤ ਨਹੀਂ ਕਰ ਪਾ ਰਹੇ ਹਨ। ਰਾਵਤ ਨੇ ਪਾਰਟੀ ਅਗਵਾਈ ਨੂੰ ਇਕ ਵਾਰ ਫਿਰ ਪੰਜਾਬ ਕਾਂਗਰਸ ਇੰਚਾਰਜ ਅਹੁਦੇ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ


author

rajwinder kaur

Content Editor

Related News