ਕੈਪਟਨ-ਸਿੱਧੂ ਦੀ ਲੜਾਈ ਬਾਰੇ ਹਰੀਸ਼ ਰਾਵਤ ਦੇ ਨਵੇਂ ਬਿਆਨ ਕਾਰਨ ਗਰਮਾਈ ਸਿਆਸਤ, ਜਾਣੋ ਕੀ ਬੋਲੇ
Wednesday, Sep 08, 2021 - 01:27 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਲੜਾਈ ਬਾਰੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਉਹ ਮੁੜ ਚਰਚਾ 'ਚ ਆ ਗਏ ਹਨ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਹੋਵੇਗਾ ਤਾਂ ਇਹ ਭਵਿੱਖ 'ਚ ਪਾਰਟੀ ਲਈ ਲਾਹੇਵੰਦ ਹੋਵੇਗਾ।
ਹਰੀਸ਼ ਰਾਵਤ ਨੇ ਕਿਹਾ ਕਿ ਲੋਕ ਆਪਣੀ ਗੱਲ ਸਾਹਮਣੇ ਰੱਖਦੇ ਹਨ ਪਰ ਲੋਕਾਂ ਨੂੰ ਲੱਗਦਾ ਹੈ ਕਿ ਇਹ ਆਪਸ 'ਚ ਝਗੜਾ ਹੋ ਰਿਹਾ ਹੈ ਪਰ ਅਜਿਹਾ ਕੁੱਝ ਨਹੀਂ ਹੈ, ਉਹ ਆਪਸ 'ਚ ਇਕੱਠੇ ਹੋ ਕੇ ਹਰ ਸਮੱਸਿਆ ਦਾ ਹੱਲ ਕੱਢਦੇ ਹਨ। ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਖ਼ੁਦ ਹੀ ਹਰ ਸਮੱਸਿਆ ਦਾ ਹੱਲ ਕੱਢਦੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਵੱਲੋਂ ਦਿੱਤਾ ਗਿਆ ਤੋਹਫ਼ਾ
ਜਦੋਂ ਉਨ੍ਹਾਂ ਨੂੰ ਕੈਪਟਨ ਅਤੇ ਸਿੱਧੂ ਦੇ ਵਿਵਾਦ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਵੇਗਾ ਤਾਂ ਇਹ ਪੰਜਾਬ ਕਾਂਗਰਸ ਲਈ ਫਾਇਦੇਮੰਦ (ਪਲੱਸ) ਹੋਵੇਗਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹਰੀਸ਼ ਰਾਵਤ ਵੱਲੋਂ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿਣ ਤੋਂ ਬਾਅਦ ਵਿਵਾਦਾਂ 'ਚ ਫਸ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁਆਫ਼ੀ ਮੰਗੀ ਸੀ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਤੇ ਬਸਪਾ ਵਿਚਕਾਰ ਸੀਟਾਂ ਦੀ ਅਦਲਾ-ਬਦਲੀ
ਹੁਣ ਇਕ ਵਾਰ ਫਿਰ ਇਸ ਤਰ੍ਹਾਂ ਦਾ ਬਿਆਨ ਦੇ ਕੇ ਹਰੀਸ਼ ਰਾਵਤ ਨੇ ਪੰਜਾਬ ਦੀ ਸਿਆਸਤ 'ਚ ਤੜਥੱਲੀ ਮਚਾ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ