ਪਟਿਆਲਾ : ਕਾਲੀ ਮਾਤਾ ਮੰਦਰ ਹਿੰਸਾ ਮਾਮਲੇ ’ਚ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਜ਼ਮਾਨਤ ’ਤੇ ਰਿਹਾਅ
Tuesday, Jul 05, 2022 - 02:17 AM (IST)
ਪਟਿਆਲਾ (ਬਲਜਿੰਦਰ) : ਬੀਤੀ 29 ਅਪ੍ਰੈਲ ਨੂੰ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਹੋਏ ਪਟਿਆਲਾ ਹਿੰਸਾ ਮਾਮਲੇ ’ਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਅੱਜ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਹੈ। ਅੱਜ ਬਾਅਦ ਦੁਪਹਿਰ ਜੇਲ੍ਹ ’ਚੋਂ ਬਾਹਰ ਆਉਣ ’ਤੇ ਸ਼ਿਵ ਸੈਨਾ ਦੇ ਕਾਰਕੁਨਾਂ ਅਤੇ ਹੋਰ ਸੰਗਠਨਾਂ ਦੇ ਮੈਂਬਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਹਰੀਸ਼ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ 62 ਦਿਨ ਜੇਲ ਕੱਟੀ ਹੈ। ਉਨ੍ਹਾਂ ਨੇ ਕਦੇ ਵੀ ਕਿਸੇ ਸਿੱਖ ਦਾ ਵਿਰੋਧ ਨਹੀਂ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਹ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਲੜਦੇ ਰਹੇ ਹਨ ਤੇ ਲੜਦੇ ਰਹਿਣਗੇ। ਮਾਣਯੋਗ ਅਦਾਲਤ ਨੇ 307 ਆਈ. ਪੀ. ਸੀ. 'ਚ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਹੈ ਕਿਉਂਕਿ ਉਹ ਉਸ ਦਿਨ ਘਟਨਾ ਵਾਲੀ ਥਾਂ ’ਤੇ ਹੈ ਹੀ ਨਹੀਂ ਸਨ।
ਇਹ ਵੀ ਪੜ੍ਹੋ : ਮੂਸੇਵਾਲਾ ਨੂੰ ਮਾਰਨ ਮਗਰੋਂ ਕਾਤਲਾਂ ਨੇ ਇੰਝ ਮਨਾਇਆ ਸੀ ਜਸ਼ਨ, ਹਥਿਆਰ ਲਹਿਰਾਉਂਦਿਆਂ ਦੀ ਵੀਡੀਓ ਹੋਈ ਵਾਇਰਲ
ਦੱਸਣਯੋਗ ਹੈ ਕਿ ਇਸੇ ਸਾਲ 29 ਅਪ੍ਰੈਲ ਨੂੰ ਸ਼੍ਰੀ ਕਾਲੀ ਮਾਤਾ ਮੰਦਰ ’ਤੇ ਹੋਏ ਹਮਲੇ ਤੋਂ ਬਾਅਦ ਪਟਿਆਲਾ ਪੁਲਸ ਨੇ ਬਾਕੀ ਆਗੂਆਂ ਨਾਲ ਹਰੀਸ਼ ਸਿੰਗਲਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਉਸ ਦਿਨ ਤੋਂ ਬਾਅਦ ਹਰੀਸ਼ ਸਿੰਗਲਾ ਕੇਂਦਰੀ ਜੇਲ੍ਹ ਪਟਿਆਲਾ ’ਚ ਹੀ ਬੰਦ ਸਨ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ