ਨਵਜੋਤ ਸਿੱਧੂ ਨੂੰ ਭਾਜਪਾ ਨੇ ਕਿਹਾ ''ਨੋ ਐਂਟਰੀ''

08/01/2019 7:18:01 PM

ਚੰਡੀਗੜ੍ਹ : ਨਵਜੋਤ ਸਿੱਧੂ ਦੇ ਮਾਮਲੇ 'ਚ ਭਾਜਪਾ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਭਾਜਪਾ 'ਚ ਕੋਈ ਥਾਂ ਨਹੀਂ ਹੈ। ਉਨ੍ਹਾਂ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਲ ਬਦਲੂਆਂ ਤੋਂ ਨੌਜਵਾਨਾਂ ਨੂੰ ਕੋਈ ਸੇਧ ਨਹੀਂ ਮਿਲਦੀ। ਸਿਰਫ ਇੰਨਾ ਹੀ ਨਹੀਂ, ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਪਛਾਣ ਭਾਜਪਾ ਕਾਰਨ ਹੀ ਬਣੀ ਸੀ ਅਤੇ ਸਿੱਧੂ ਨੇ ਅਕਾਲੀ-ਭਾਜਪਾ ਗਠਜੋੜ ਤੋੜਨ ਦੀ ਕੋਸ਼ਿਸ਼ ਕੀਤੀ ਸੀ। ਹਰਜੀਤ ਗਰੇਵਾਲ ਨੇ ਸਿੱਧੂ 'ਤੇ ਵਾਰ ਕਰਦਿਆਂ ਕਿਹਾ ਹੈ ਕਿ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਦੀ ਕੁਰਸੀ ਦਾ ਲਾਲਚ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਭਾਗ ਬਦਲੇ ਜਾਣ ਤੋਂ ਬਾਅਦ ਨਾਰਾਜ਼ ਹੋਏ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ।

Babita

This news is Content Editor Babita