ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣ ਦਾ ਹਰਜਿੰਦਰ ਧਾਮੀ ਵੱਲੋਂ ਸੁਆਗਤ

Wednesday, Jan 12, 2022 - 06:18 PM (IST)

ਅੰਮ੍ਰਿਤਸਰ: 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖ਼ਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਸਿੱਖ ਨਸਲਕੁਸ਼ੀ ਐਲਾਨਦਿਆਂ ਇਸ ਦੀ ਨਿਖੇਧੀ ਦਾ ਮਤਾ ਪਾਸ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਲਾਘਾ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ 2015 ਵਿਚ ਕੈਲੇਫੋਰਨੀਆ ਰਾਜ ਦੇ ਸਦਨ ਅਤੇ 2018 ਵਿਚ ਪੈਨਸਿਲਵੇਨੀਆ ਸੂਬੇ ਵੱਲੋਂ ਵੀ ਅਜਿਹੇ ਮਤੇ ਪਾਸ ਕੀਤੇ ਗਏ ਸਨ। 

ਇਹ ਵੀ ਪੜ੍ਹੋ : ਚੋਣ ਮੈਦਾਨ 'ਚ ਨਿੱਤਰੇ ਬਲਬੀਰ ਰਾਜੇਵਾਲ, ਇਸ ਹਲਕੇ ਤੋਂ ਲੜਨਗੇ ਚੋਣ

ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਆਖਿਆ ਕਿ ਇਹ ਕਾਂਗਰਸ ਪਾਰਟੀ ਦੀ ਮਨੁੱਖਤਾ ਵਿਰੋਧੀ ਸੋਚ ਸੀ, ਜਿਸ ਨੂੰ ਸਮਾਜ ਵੱਲੋਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿੱਥੇ ਵਿਦੇਸ਼ ਦੀਆਂ ਸਰਕਾਰਾਂ ਸਿੱਖਾਂ ’ਤੇ ਹੋਏ ਇਸ ਵਹਿਸ਼ੀਆਨਾ ਕਾਰੇ ਦੀ ਨਿਖੇਧੀ ਕਰ ਰਹੀਆਂ ਹਨ, ਉਥੇ ਹੀ ਕਾਂਗਰਸ ਪਾਰਟੀ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਵੱਡੇ ਅਹੁਦਿਆਂ ਨਾਲ ਨਿਵਾਜ ਕੇ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਸੈਨੇਟ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਇਸ ਕਾਰਜ ਨੂੰ ਨੇਪਰੇ ਚੜ੍ਹਾਉਣ ਲਈ ਸਿੱਖ ਸ਼ਖ਼ਸੀਅਤਾਂ ਵੱਲੋਂ ਨਿਭਾਈ ਭੂਮਿਕਾ ਦੀ ਪ੍ਰਸ਼ੰਸਾ ਵੀ ਕੀਤੀ।

ਇਹ ਵੀ ਪੜ੍ਹੋ : ਟਿਕਟਾਂ ਵੇਚਣ ਦੇ ਇਲਜ਼ਾਮ 'ਤੇ ਬੋਲੇ ਕੇਜਰੀਵਾਲ, ਮੇਰੇ ਘਰੇ ਆ ਕੇ ਬਲਬੀਰ ਰਾਜੇਵਾਲ ਨੇ ਸਾਂਝੇ ਕੀਤੇ ਸਨ ਇਹ ਸਬੂਤ

ਨੋਟ: ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ


Harnek Seechewal

Content Editor

Related News