ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ 'ਚ ਜਿੱਤਿਆ ਗੋਲਡ ਮੈਡਲ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ

Thursday, Jan 05, 2023 - 12:23 AM (IST)

ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ 'ਚ ਜਿੱਤਿਆ ਗੋਲਡ ਮੈਡਲ, 123 ਕਿੱਲੋ ਭਾਰ ਚੁੱਕ ਬਣਾਇਆ ਰਿਕਾਰਡ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤ ਕੇ ਸੂਬੇ ਦੇ ਮਾਣ ਵਿਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨੈਸ਼ਨਲ ਰਿਕਾਰਡ ਵੀ ਕਾਇਮ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਨਗਰ ਕੀਰਤਨ ਦੌਰਾਨ ਹੋਈ ਬਹਿਸਬਾਜ਼ੀ ਨੇ ਧਾਰਿਆ ਖ਼ੂਨੀ ਰੂਪ, ਚੱਲੀਆਂ ਗੋਲ਼ੀਆਂ, 4 ਨੌਜਵਾਨ ਜ਼ਖ਼ਮੀ

ਤਮਿਲਨਾਡੂ ਵਿਚ ਚੱਲ ਰਹੀ ਚੈਂਪੀਅਨਸ਼ਿਪ ਦੇ ਸੱਤਵੇਂ ਦਿਨ ਹੋਏ ਮੁਕਾਬਲਿਆਂ ਵਿਚ ਹਰਜਿੰਦਰ ਕੌਰ ਨੇ 71 ਕਿੱਲੋ ਵਰਗ ਵਿਚ ਕੁੱਲ੍ਹ 214 ਕਿੱਲੋ ਭਾਰ ਚੁੱਕਿਆ। ਉਸ ਨੇ 91 ਕਿੱਲੋ ਸਨੈਚ ਅਤੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਸੋਨੇ ਦਾ ਤਮਗਾ ਜਿੱਤਿਆ। ਇਸ ਦੇ ਨਾਲ ਹੀ ਹਰਜਿੰਦਰ ਕੌਰ 71 ਕਿੱਲੋ ਭਾਰ ਵਰਗ ਵਿਚ 123 ਕਲੀਨ ਜਰਕ ਕਿੱਲੋ ਭਾਰ ਚੁੱਕਣ ਵਾਲੀ ਪਹਿਲੀ ਵੇਟਲਿਫਟਰ ਬਣ ਗਈ ਹੈ। 

ਖੇਡ ਮੰਤਰੀ ਨੇ ਦਿੱਤੀਆਂ ਮੁਬਾਰਕਾਂ

PunjabKesari

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਦਿਨ-ਦਿਹਾੜੇ ਹੋਇਆ ਕਤਲ, ਘਰ 'ਚ ਵੜ ਕੇ ਤਾੜ-ਤਾੜ ਚਲਾਈਆਂ ਗੋਲ਼ੀਆਂ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਜਿੰਦਰ ਕੌਰ ਦੀ ਇਸ ਪ੍ਰਾਪਤੀ 'ਤੇ ਉਸ ਨੂੰ ਮੁਬਾਰਕਾਂ ਦਿੱਤੀਆਂ ਹਨ। ਕੈਬਨਿਟ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ''ਸਾਡੇ ਪੰਜਾਬ ਦੀ ਮਾਣਮੱਤੀ ਧੀ ਹਰਜਿੰਦਰ ਕੌਰ ਨੇ ਅੱਜ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਦੇ 71 ਕਿੱਲੋ ਵਰਗ ਵਿਚ ਕੁੱਲ੍ਹ 214 ਭਾਰ ਚੁੱਕ ਕੇ ਸੋਨੇ ਦਾ ਤਮਗ਼ਾ ਜਿੱਤਿਆ। ਹਰਜਿੰਦਰ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨਵਾਂ ਨੈਸ਼ਨਲ ਰਿਕਾਰਡ ਵੀ ਬਣਾਇਆ। ਸਾਡੀ ਹੋਣਹਾਰ ਵੇਟਲਿਫਟਰ ਨੂੰ ਇਸ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ।''

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News