ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ

Wednesday, Nov 08, 2023 - 06:42 PM (IST)

ਅੰਮ੍ਰਿਤਸਰ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਧਾਮੀ ਨੂੰ 118 ਵੋਟਾਂ ਮਿਲੀਆਂ ਹਨ ਜਦਕਿ ਉਨ੍ਹਾਂ ਦੇ ਵਿਰੋਧੀ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪ੍ਰਾਪਤ ਹੋਈਆਂ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ ਇਕ ਵਜੇ ਦੇ ਕਰੀਬ ਅਰਦਾਸ ਤੋਂ ਬਾਅਦ ਵੋਟਿੰਗ ਸ਼ੁਰੂ ਹੋਈ। ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਐੱਸ. ਜੀ. ਪੀ. ਸੀ. ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ। 

ਇਹ ਵੀ ਪੜ੍ਹੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਨ ਜਾਰੀ

ਜਿਸ ਵਿਚ ਐਡਵੋਟਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਹਾਸਲ ਹੋਈਆਂ ਜਦਕਿ ਉਨ੍ਹਾਂ ਦੇ ਵਿਰੋਧੀ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪ੍ਰਾਪਤ ਹੋਈਆਂ। ਲਗਾਤਾਰ ਤੀਜੀ ਵਾਰ ਧਾਮੀ ਐੱਸ. ਜੀ. ਸੀ. ਪੀ. ਦੇ ਪ੍ਰਧਾਨ ਚੁਣੇ ਗਏ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣਨ ਦੇ ਨਾਲ-ਨਾਲ ਹਰਭਜਨ ਸਿੰਘ ਮਸਾਣਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਵੀ ਚੋਣ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News