ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ

Monday, Oct 28, 2024 - 02:12 PM (IST)

ਅੰਮ੍ਰਿਤਸਰ(ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਫ਼ੈਸਲਾ ਅੱਜ ਹੋ ਗਿਆ ਹੈ। ਦੱਸ ਦੇਈਏ ਐਡਵੋਕੇਟ ਹਰਜਿੰਦਰ ਸਿੰਘ ਫਿਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ । ਇਸ ਦੌਰਾਨ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਨੂੰ ਹਰਾ ਕੇ ਫਿਰ ਤੋਂ ਚੋਣ ਜਿੱਤੀ ਹੈ। ਧਾਮੀ ਨੂੰ 107 ਵੋਟਾਂ ਮਿਲੀਆਂ ਹਨ ਜਦਕਿ ਉਨ੍ਹਾਂ ਦੇ ਵਿਰੋਧੀ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪ੍ਰਾਪਤ ਹੋਈਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੌਥੀ ਵਾਰ ਪ੍ਰਧਾਨ ਬਣ ਗਏ ਹਨ। 

ਵਰਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 148 ਮੈਂਬਰ ਸਨ। ਜਿਥੇ ਇਕ ਪਾਸੇ ਅਕਾਲੀ ਦਲ ਵੱਲੋਂ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦੂਜੇ ਪਾਸੇ ਬਾਗੀ ਧੜੇ ਵੱਲੋਂ ਬੀਬੀ ਜਗੀਰ ਕੌਰ ਪ੍ਰਧਾਨ ਨੇ ਅਹੁਦੇ ਲਈ ਚੋਣ ਲੜੀ। ਹਾਲਾਂਕਿ ਬੀਬੀ ਜਗੀਰ ਕੌਰ ਦਾ ਦਾਅਵਾ ਸੀ ਕਿ ਉਨ੍ਹਾਂ ਨੂੰ 125 ਮੈਂਬਰਾਂ ਦਾ ਸਮਰਥਨ ਹਾਸਲ ਹੈ।

ਜ਼ਿਕਰਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ  ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ ਸਨ।


Shivani Bassan

Content Editor

Related News