ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ ਰੱਖਿਆ: ਹਰਜਿੰਦਰ ਸਿੰਘ ਧਾਮੀ

Sunday, Oct 18, 2026 - 06:22 PM (IST)

ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ ਰੱਖਿਆ: ਹਰਜਿੰਦਰ ਸਿੰਘ ਧਾਮੀ

ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਸ਼੍ਰੋਮਣੀ ਅਕਾਲੀ ਦਲ ਨੇ ਵਫਾਦਾਰ ਅਤੇ ਮਿਹਨਤੀ ਵਰਕਰਾਂ ਦਾ ਹਮੇਸ਼ਾ ਮਾਣ ਸਤਿਕਾਰ ਕੀਤਾ ਹੈ ਅਤੇ ਪਾਰਟੀ 'ਚ ਹਮੇਸ਼ਾ ਹੀ ਮਿਹਨਤੀ ਅਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਬਰਕਰਾਰ ਰੱਖਿਆ ਜਾਵੇਗਾ। ਇਨਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ 'ਚ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ ਕਰਨ ਉਪਰੰਤ ਕੀਤਾ।

ਇਸ ਮੌਕੇ 'ਤੇ ਇਕਬਾਲ ਸਿੰਘ ਜੌਹਲ, ਨਿਰਮਲ ਸਿੰਘ ਭੀਲੋਵਾਲ, ਇਕਬਾਲ ਸਿੰਘ ਖੇੜਾ ( ਤਿੰਨੋਂ ਕੌਮੀ ਮੀਤ ਪ੍ਰਧਾਨ) ਸਤਨਾਮ ਸਿੰਘ ਬੰਟੀ ਪ੍ਰਧਾਨ ਦੁਆਬਾ ਜੋਨ ਬੀਸੀ ਵਿੰਗ, ਗੁਰਜੀਤ ਸਿੰਘ ਨੀਲਾ ਨਲੋਆ ਮੈਂਬਰ ਪੀ. ਏ. ਸੀ, ਬਣਨ 'ਤੇ ਆਦਿ ਆਗੂਆਂ ਦਾ ਸਨਮਾਨ ਕਰਨ ਉਪਰੰਤ ਸਰਦਾਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕੋ-ਇਕ ਪੰਜਾਬ ਦੀ ਅਜਿਹੀ ਪਾਰਟੀ ਹੈ ਜੋ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਰਾਖੀ ਕਰ ਰਹੀ ਹੈ ਅਤੇ ਇਸ ਪੰਜਾਬ ਦੀ ਖੇਤਰੀ ਪਾਰਟੀ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ

ਉਨ੍ਹਾਂ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਕ-ਇਕ ਵਰਕਰ ਪੰਜਾਬ ਦੀ ਭਲਾਈ ਲਈ ਕੰਮ ਕਰਦਾ ਰਹੇਗਾ। ਉਨ੍ਹਾਂ ਹੋਰ ਕਿਹਾ ਕਿ ਆਉਣ ਵਾਲਾ ਸਮਾਂ ਚੋਣਾਂ ਦਾ ਸਮਾਂ ਹੈ ਅਤੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਹਰੇਕ ਵਰਕਰ ਅਤੇ ਅਹੁਦੇਦਾਰ ਦਿਨ-ਰਾਤ ਮਿਹਨਤ ਕਰਕੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਤਪਰ ਰਹੇਗਾ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੋਰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਆਉਣ ਵਾਲੇ ਸਮੇਂ 'ਚ ਦੌਰਾਨ ਪੰਜਾਬ 'ਚ ਦਿਨ-ਰਾਤ ਮਿਹਨਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ ਅਤੇ ਵਿਕਾਸ ਪੱਖੋਂ ਪੱਛੜ ਚੁੱਕੇ ਸੂਬੇ ਪੰਜਾਬ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਵਿਕਾਸ ਦੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ। 

ਇਹ ਵੀ ਪੜ੍ਹੋ: ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ

ਇਸ ਮੌਕੇ 'ਤੇ ਉਨ੍ਹਾਂ ਨਾਲ ਸਰਬਜੀਤ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਹੁਸ਼ਿਆਰਪੁਰ ਦਿਹਾਤੀ , ਪ੍ਰੇਮ ਸਿੰਘ ਪਿੱਪਲਾਂ ਵਾਲਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸ਼ਹਿਰੀ ਐੱਸ. ਸੀ. ਵਿੰਗ, ਸਰਕਲ ਪ੍ਰਧਾਨ ਜਗਤਾਰ ਸਿੰਘ ਹੁਸ਼ਿਆਰਪੁਰ, ਇਕਬਾਲ ਸਿੰਘ ਗੋਪੀ, ਬਾਬਾ ਰਣਧੀਰ ਸਿੰਘ ਖੁਰਦਾਂ, ਲਖਵਿੰਦਰ ਸਿੰਘ ਲੱਕੀ ਠੱਕਰ, ਹਰਿੰਦਰ ਸਿੰਘ ਝਿੰਗੜ, ਕੁਲਦੀਪ ਸਿੰਘ ਲਾਡੀ ਬੁੱਟਰ ਗੜ੍ਹਦੀਵਾਲਾ ਤੋਂ ਇਲਾਵਾ ਅਕਾਲੀ ਦਲ ਦੇ ਹੋਰ ਕਈ ਵਰਕਰ ਹਾਜ਼ਰ ਸਨ। 

ਇਹ ਵੀ ਪੜ੍ਹੋ: ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News