SGPC ਚੋਣਾਂ : ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ

Tuesday, Nov 07, 2023 - 06:39 PM (IST)

SGPC ਚੋਣਾਂ : ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਐਲਾਨਿਆ ਉਮੀਦਵਾਰ

ਅੰਮ੍ਰਿਤਸਰ (ਵੈੱਬ ਡੈਸਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਇਸ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੱਲ੍ਹ ਚੋਣ ਹੋਵੇਗੀ ਅਤੇ ਨਵਾਂ ਪ੍ਰਧਾਨ ਬਣਾਇਆ ਜਾਵੇਗਾ। ਇਸ ਦੇ ਨਾਲ ਇਹ ਵੀ ਦੇਖਣਾ ਹੋਵੇਗਾ ਕਿ ਵਿਰੋਧੀ ਧਿਰ ਕਿਸ ਨੂੰ ਉਮੀਦਵਾਰ ਐਲਾਨ ਕਰੇਗੀ। ਦੱਸ ਦੇਈਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਪ੍ਰਕਿਰਿਆ 'ਚ 190 ਮੈਂਬਰ ਹੁੰਦੇ ਹਨ, ਜਿੰਨਾਂ 'ਚ 5 ਤਖ਼ਤਾ ਦੇ ਜਥੇਦਾਰ ਵਿਸ਼ੇਸ਼ ਮੈਂਬਰ ਹੁੰਦੇ ਹਨ, ਪਰ ਜਥੇਦਾਰਾਂ ਕੋਲ ਚੋਣ ਲੜਣ ਦਾ ਅਧਿਕਾਰ ਨਹੀਂ ਹੁੰਦਾ ਅਤੇ ਕੁੱਲ ਮੈਂਬਰ 185 ਹੁੰਦੇ ਹਨ। 

ਇਹ ਵੀ ਪੜ੍ਹੋ- ਕੈਨੇਡਾ ਦੀ ਧਰਤੀ ਨੇ ਨਿਗਲਿਆ ਪੰਜਾਬ ਦਾ ਇਕ ਹੋਰ ਲਾਲ, ਹਾਰਟ ਅਟੈਕ ਨਾਲ ਨੌਜਵਾਨ ਦੀ ਮੌਤ

ਜ਼ਿਕਰਯੋਗ ਹੈ ਕਿ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਅਹੁਦੇ 'ਤੇ ਲਗਾਤਾਰ 2 ਵਾਰ ਕਾਰਜਕਾਰ ਸੰਭਾਲਿਆ ਹੈ। ਜੋ ਵੀ ਫ਼ੈਸਲੇ ਪਾਰਟੀ ਨੇ ਹੁਣ ਤੱਕ ਲਏ ਹਨ, ਪ੍ਰਧਾਨ ਹੋਣ ਦੇ ਨਾਤੇ ਧਾਮੀ ਨੇ ਹਮੇਸ਼ਾ ਸਰਗਰਮੀ ਦਿਖਾਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News