ਪੰਜਾਬ ਨੂੰ ਨਜ਼ਰ ਤੇ ਦਾਗ ਲੱਗ ਗਿਆ ਸੀ ਜਿਸ ਨੂੰ ਅਸੀਂ ਧੋ ਰਹੇ ਹਾਂ : ਹਰਜੋਤ ਬੈਂਸ
Friday, Aug 15, 2025 - 01:12 PM (IST)

ਮੋਗਾ (ਕਸ਼ਿਸ਼ ਸਿੰਗਲਾ) : ਆਜ਼ਾਦੀ ਦੇ 79ਵੇਂ ਦਿਹਾੜੇ 'ਤੇ ਮੋਗਾ ਤੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਅਨੇਕਾਂ ਕੁਰਬਾਨੀਆਂ ਤੇ ਸ਼ਹਾਦਤਾਂ ਤੋਂ ਬਾਅਦ ਸਾਨੂੰ ਇਹ ਆਜ਼ਾਦੀ ਮਿਲੀ ਹੈ। ਸ਼ਹਾਦਤਾਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਆ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਪੰਜਾਬ ਵਾਸੀਆਂ ਨੂੰ ਦਿੱਤਾ ਤੋਹਫ਼ਾ
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਜ਼ਰ ਲੱਗ ਗਈ ਸੀ, ਪੰਜਾਬ 'ਤੇ ਤੌਮਤ ਅਤੇ ਨਸ਼ੇ ਦਾ ਦਾਗ ਲੱਗ ਗਿਆ ਸੀ ਜਿਸ ਨੂੰ ਅਸੀਂ ਧੋ ਰਹੇ ਹਾਂ। ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਦੇ ਅਕਸ ਨੂੰ ਦੁਬਾਰਾ ਸਹੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਖ਼ਤੀ, ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ’ਤੇ ਰਹਿਣ ਦੇ ਨਿਰਦੇਸ਼
ਪੰਜਾਬ ਵਿਚ ਨਸ਼ਿਆਂ ਵਿਰੁੱਧ ਜੰਗ ਚੱਲ ਰਹੀ ਹੈ, ਜਿਸ ਵਿਚ ਪੁਲਸ ਵੀ ਆਪਣਾ ਕੰਮ ਕਰ ਰਹੀ ਹੈ। ਸਮਾਜ, ਸਿਹਤ ਮਹਿਕਮੇ ਆਪਣਾ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਬੱਚਿਆਂ ਦੇ ਪਾਠਕ੍ਰਮ ਵਿਚ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਸਲੇਬਸ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਹੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e