ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ

Friday, Oct 10, 2025 - 10:56 AM (IST)

ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਉਨ੍ਹਾਂ ਅੱਜ ਐਲਾਨ ਕੀਤਾ ਕਿ ਸ਼ਹਿਰ ਵਿਚ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ, ਜਿਸ ਨਾਲ ਨੰਗਲ ਸ਼ਹਿਰ ਦੇ ਲੋਕਾਂ ਨੂੰ ਸਤਲੁਜ ਦਰਿਆ ਦਾ ਸਾਫ਼ ਸੁਥਰਾ ਪਾਣੀ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ 'ਤੇ 16 ਕਰੋੜ ਰੁਪਏ ਦੀ ਲਾਗਤ ਆਵੇਗੀ ਤੇ ਅਗਲੇ 18 ਮਹੀਨਿਆਂ ਦੇ ਅੰਦਰ-ਅੰਦਰ ਲੋਕਾਂ ਨੂੰ ਸਤਲੁਜ ਦਾ ਸਾਫ਼-ਸੁਥਰਾ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! 50 ਤੋਂ ਵੱਧ ਅਫ਼ਸਰ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ ਲਿਸਟ

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਬੰਧੀ 16 ਕਰੋੜ ਰੁਪਏ ਦੇ ਟੈਂਡਰ ਲੱਗ ਚੁੱਕੇ ਹਨ, ਜਿਸ ਤਹਿਤ 2 ਨਵੇਂ ਵਾਟਰ ਟ੍ਰੀਟਮੈਂਟ ਪਲਾਂਟ ਲਗਾਏ ਜਾਣਗੇ ਅਤੇ 4 ਮੌਜੂਦਾ ਪਲਾਂਟਾਂ ਦੀ ਸਮਰੱਥਾ ਵੀ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਦਕਾ ਅਗਲੇ 18 ਮਹੀਨਿਆਂ ਵਿਚ ਨੰਗਲ ਸ਼ਹਿਰ ਦੇ ਹਰ ਘਰ ਵਿਚ ਸਤਲੁਜ ਦਾ ਸਾਫ਼-ਸੁਥਰਾ ਅਤੇ ਪਵਿੱਤਰ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਤੇ ਬੜੀ ਬਦਕਿਸਮਤੀ ਹੈ ਕਿ ਜਿਸ ਪੰਜਾਬ ਦੇ ਜਿਸ ਸ਼ਹਿਰ 'ਚੋਂ ਸਤਲੁਜ ਦਰਿਆ ਦੀ ਸ਼ੁਰੂਆਤ ਹੁੰਦੀ ਹੈ, ਉੱਥੇ ਦੇ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਹੀ ਨਹੀਂ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News