ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ, ਮਿਲਣ ਵਾਲੀ ਹੈ ਇਹ ਸਹੂਲਤ
Wednesday, Oct 04, 2023 - 03:42 PM (IST)
ਲੁਧਿਆਣਾ (ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਐਲਾਨ ਕੀਤਾ ਹੈ। ਦਰਅਸਲ ਲੁਧਿਆਣਾ ਪੁੱਜੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ ਕੁੱਲ 20 ਹਜ਼ਾਰ ਸਰਕਾਰੀ ਸਕੂਲ ਦਸੰਬਰ ਤੱਕ ਵਾਈ-ਫਾਈ ਸਹੂਲਤ ਨਾਲ ਲੈਸ ਹੋਣਗੇ ਅਤੇ ਕਿਸੇ ਵੀ ਸਕੂਲ ਨੂੰ ਇੰਟਰਨੈੱਟ ਦੀ ਸਮੱਸਿਆ ਨਹੀਂ ਆਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਰਿਟਾਇਰ ਹੋਣ ਵਾਲੇ ਅਧਿਆਪਕਾਂ ਲਈ ਆਈ ਅਹਿਮ ਖ਼ਬਰ, ਸਰਕਾਰ ਨੇ ਲਿਆ ਇਹ ਫ਼ੈਸਲਾ
ਸਿੱਖਿਆ ਮੰਤਰੀ ਅੱਜ ਇੱਥੇ ਸਰਕਾਰੀ ਸਕੂਲਾਂ 'ਚ ਤਾਇਨਾਤ ਕੀਤੇ ਗਏ ਸੁਰੱਖਿਆ ਗਾਰਡਾਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਵਿਭਾਗ ਵੱਲੋਂ ਇਕ ਐਪ ਬਣਾਈ ਜਾ ਰਹੀ ਹੈ, ਜਿਸ 'ਚ ਸਕੂਲ ਪ੍ਰਬੰਧਕ ਜਾਂ ਬੱਚਿਆਂ ਦੇ ਮਾਪੇ ਸਕੂਲ ਦੇ ਬਾਥਰੂਮ ਦੀ ਖ਼ਸਤਾ ਹਾਲਤ ਦੀ ਤਸਵੀਰ ਪੋਸਟ ਕਰ ਸਕਦੇ ਹਨ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ, ਵਿਜੀਲੈਂਸ ਨੇ ਕੱਸੀ ਕਮਰ
ਉਸ ਨੂੰ ਉਸੇ ਸਮੇਂ ਸਹੀ ਕਰਵਾਇਆ ਜਾਵੇਗਾ। ਸਕੂਲਾਂ 'ਚ ਸੁਰੱਖਿਆ ਗਾਰਡਾਂ ਦੀ ਤਾਇਨਾਤੀ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ 500 ਤੋਂ ਜ਼ਿਆਦਾ ਵਿਦਿਆਰਥੀਆਂ ਵਾਲੇ ਹਾਈ ਸਕੂਲ 'ਚ ਵੀ ਸੁਰੱਖਿਆ ਗਾਰਡ ਤਾਇਨਾਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8