ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਵੰਡੇ ਨਿਯੁਕਤੀ ਪੱਤਰ

Thursday, Aug 04, 2022 - 08:14 PM (IST)

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ 131 ਲਾਇਬ੍ਰੇਰੀਅਨਾਂ ਨੂੰ ਵੰਡੇ ਨਿਯੁਕਤੀ ਪੱਤਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਲਾਇਬ੍ਰੇਰੀਅਨ ਨਿਯੁਕਤ ਕੀਤੇ ਜਾਣ ਲਈ ਚੁਣੇ ਗਏ 131 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਉਨ੍ਹਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਵਧਾਈ ਦਿੰਦਿਆਂ ਬਿਹਤਰੀਨ ਸੇਵਾਵਾਂ ਦੇਣ ਲਈ ਵੀ ਪ੍ਰੇਰਿਤ ਕੀਤਾ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਭ ਤੋਂ ਵੱਧ ਤਵੱਜੋ ਸਿੱਖਿਆ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਵੱਧ ਤੋਂ ਵੱਧ ਬੂਟੇ ਲਗਾਓ ਤੇ ਸਵੱਛ ਅਤੇ ਸਿਹਤਮੰਦ ਵਾਤਾਵਰਣ 'ਚ ਯੋਗਦਾਨ ਪਾਓ : ਏ. ਵੇਣੂ ਪ੍ਰਸਾਦ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News