ਵਿਦਿਆਰਥੀਆਂ ਦੇ ਮਾਮਲੇ ''ਤੇ ਜਾਣੋ ਵਿਧਾਨ ਸਭਾ ''ਚ ਕੀ ਬੋਲੇ ਸਿੱਖਿਆ ਮੰਤਰੀ

Tuesday, Sep 03, 2024 - 03:56 PM (IST)

ਵਿਦਿਆਰਥੀਆਂ ਦੇ ਮਾਮਲੇ ''ਤੇ ਜਾਣੋ ਵਿਧਾਨ ਸਭਾ ''ਚ ਕੀ ਬੋਲੇ ਸਿੱਖਿਆ ਮੰਤਰੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿਚ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਜਾਅਲੀ ਸਰਟੀਫ਼ਿਕੇਟ ਜਾਰੀ ਕਰਨ ਦਾ ਮਸਲਾ ਚੁੱਕਿਆ। ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਜਾਅਲੀ ਵੈਟਨਰੀ ਡਿਪਲੋਮਾ ਸਰਟੀਫ਼ਿਕੇਟ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਜਿਹੜੀ ਵੈਟਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ, ਉਸ ਲਈ ਸਰਕਾਰ ਦਾ ਨੋਟਿਸ ਅਖ਼ਬਾਰ ਵਿਚ ਪ੍ਰਕਾਸ਼ਿਤ ਹੋਇਆ ਸੀ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕੋਰਸ ਕਰਨ ਵਾਲੇ ਵਿਦਿਆਰਥੀ ਇਸ ਨੌਕਰੀ ਦੇ ਹੱਕਦਾਰ ਨਹੀਂ ਹੋਣਗੇ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਵੱਲੋਂ ਇਕ ਹੋਰ ਪੱਤਰ ਜਾਰੀ

ਵਿਧਾਇਕਾ ਨੇ ਕਿਹਾ ਕਿ ਇਸ ਸਬੰਧੀ ਬਹੁਤ ਸਾਰੇ ਵਿਦਿਆਰਥੀ ਉਨ੍ਹਾਂ ਕੋਲ ਸ਼ਿਕਾਇਤ ਲੈ ਕੇ ਆਏ ਸਨ ਕਿ ਉਹ ਜਾਅਲੀ ਸਰਟੀਫ਼ਿਕੇਟ ਮਿਲਣ ਕਾਰਨ ਨੌਕਰੀ ਨਹੀਂ ਲੈ ਸਕੇ। ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ। ਪ੍ਰੋ. ਬਲਜਿੰਦਰ ਕੌਰ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮਾਮਲੇ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਵਿਦਿਆਰਥੀਆਂ ਨੂੰ ਬਣਦਾ ਹੱਕ ਦਿੱਤਾ ਜਾਵੇ। 

ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਯੂਨੀਵਰਸਿਟੀਜ਼ ਜਾਂ ਕਾਲਜਾਂ ਵੱਲੋਂ ਵੱਲੋਂ ਕਰਵਾਏ ਜਾਂਦੇ ਕੋਰਸਾਂ ਨੂੰ ਯੂ.ਜੀ.ਸੀ. ਜਾਂ ਹੋਰ ਸਬੰਧਤ ਬਾਡੀਜ਼ ਦੇ ਅਧੀਨ ਆਉਂਦੇ ਹਨ। ਉਸ ਵਿਚ ਸਿੱਖਿਆ ਵਿਭਾਗ ਦਾ ਕੋਈ ਲੈਣਾ-ਦੇਣਾ ਨਹੀਂ ਹੁੰਦਾ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮਸਲੇ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਵੈਟਨਰੀ ਵਿਭਾਗ ਵੱਲੋਂ 18 ਮਈ 2022 ਨੂੰ ਇਕ ਨੋਟਿਸ ਕੱਢ ਕੇ ਕਿਹਾ ਗਿਆ ਸੀ ਕਿ ਇਸ ਯੂਨੀਵਰਸਿਟੀ ਦੇ ਡਿਪਲੋਮਾ ਨੂੰ ਅਸੀਂ ਨਹੀਂ ਮੰਨਦੇ। ਇਸ ਦੇ ਖਿਲਾਫ਼ ਯੂਨੀਵਰਸਿਟੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਗਈ, ਹਾਈ ਕੋਰਟ ਨੇ 18 ਨਵੰਬਰ 2022 ਨੂੰ ਇਸ ਮਸਲੇ 'ਤੇ ਸਟੇਅ ਲਗਾ ਦਿੱਤਾ। ਉਸ ਤੋਂ ਬਾਅਦ ਯੂਨੀਵਰਸਿਟੀ ਨੇ ਇਸ ਕੋਰਸ ਵਿਚ ਕੋਈ ਨਵਾਂ ਦਾਖ਼ਲਾ ਨਹੀਂ ਲਿਆ। ਪੁਰਾਣਾ ਮਸਲਾ ਮਾਣਯੋਗ ਹਾਈ ਕੋਰਟ ਵਿਚ ਵਿਚਾਰ ਅਧੀਨ ਹੈ। ਇਸ ਕੋਰਸ ਦੀ ਜਾਂਚ ਬਾਰੇ ਵੈਟਨਰੀ ਵਿਭਾਗ ਜ਼ਿਆਦਾ ਦੱਸ ਸਕਦੇ ਹਨ ਕਿ ਉਨ੍ਹਾਂ ਨੂੰ ਇਸ ਬਾਰੇ ਕੀ ਇਤਰਾਜ਼ ਸੀ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ

ਇਸ ਦੇ ਜਵਾਬ ਵਿਚ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਇਸ ਸਭ 'ਤੇ ਸਵਾਲ ਖੜ੍ਹੇ ਹੁੰਦੇ ਹਨ। ਇਸ ਮਸਲੇ 'ਤੇ ਵਿਦਿਆਰਥੀਆਂ ਵੱਲੋਂ ਲਗਾਤਾਰ ਧਰਨੇ ਲਗਾਏ ਜਾ ਰਹੇ ਹਨ ਤੇ ਉਹ ਲਗਾਤਾਰ ਉਨ੍ਹਾਂ ਕੋਲ ਆਪਣੀਆਂ ਮੰਗਾਂ ਲੈ ਕੇ ਆ ਰਹੇ ਹਨ। ਵਿਦਿਆਰਥੀ ਪੁੱਛਦੇ ਹਨ ਕਿ ਉਨ੍ਹਾਂ ਦਾ ਭਵਿੱਖ ਕਿੱਥੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਹ ਭਾਵੇਂ ਵੈਟਨਰੀ ਵਿਭਾਗ ਦੇ ਅਧੀਨ ਹੋਵੇ ਜਾਂ ਸਿੱਖਿਆ ਵਿਭਾਗ ਦੇ, ਪਰ ਜ਼ਿੰਮੇਵਾਰੀ ਸਾਡੀ ਸਰਕਾਰ ਦੀ ਬਣਦੀ ਹੈ ਕਿ ਅਸੀਂ ਉਨ੍ਹਾਂ ਬੱਚਿਆਂ ਦੇ ਭਵਿੱਖ ਬਾਰੇ ਸੋਚੀਏ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News