'ਵਿਹਿਪ' ਆਗੂ ਦੇ ਕਤਲ ਤੋਂ ਬਾਅਦ ਮੰਤਰੀ ਹਰਜੋਤ ਬੈਂਸ ਦਾ ਬਿਆਨ, ਕਿਹਾ- ''ਜਲਦ ਸਲਾਖਾਂ ਪਿੱਛੇ ਹੋਣਗੇ ਮੁਲਜ਼ਮ''
Sunday, Apr 14, 2024 - 08:34 PM (IST)
ਨੰਗਲ (ਚੋਵੇਸ਼)- ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਵਿੱਚ ਬੀਤੀ ਸ਼ਾਮ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੇ ਕਤਲ ਦੀ ਘਟਨਾ ਬੇਹੱਦ ਅਫ਼ਸੋਸਜਨਕ ਹੈ ਤੇ ਦੋਸ਼ੀਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਦਾ ਚਿਹਰਾ ਬੇਨਕਾਬ ਕਰ ਕੇ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੀਤੀ ਸ਼ਾਮ ਨੰਗਲ ਰੇਲਵੇ ਰੋਡ ਸਥਿਤ ਕਾਰੋਬਾਰੀ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਵਿਕਾਸ ਪ੍ਰਭਾਕਰ ਦੀ ਅਣਪਛਾਤਿਆਂ ਵੱਲੋਂ ਦੁਕਾਨ ਵਿੱਚ ਦਾਖਲ ਹੋ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਇਸ 'ਤੇ ਤਿੱਖਾ ਪ੍ਰਤੀਕਰਮ ਕਰਦੇ ਹੋਏ ਹਲਕਾ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿਹੜੀਆਂ ਤਾਕਤਾਂ ਅਜਿਹੀਆਂ ਘਿਨੋਣੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ ਉਹ ਜਲਦੀ ਕਾਨੂੰਨ ਦੇ ਦਾਇਰੇ ਵਿੱਚ ਲਿਆਂਦੇ ਜਾਣਗੇ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ, ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਤਾਰਿਆ ਮੈਦਾਨ 'ਚ
ਉਨ੍ਹਾਂ ਕਿਹਾ ਕਿ ਉੱਚ ਪੱਧਰ 'ਤੇ ਪੁਲਸ ਅਧਿਕਾਰੀਆਂ ਨੂੰ ਵਿਸ਼ੇਸ਼ ਹਿਦਾਇਤ ਕੀਤੀ ਗਈ ਹੈ ਕਿ ਜਲਦੀ ਤੋਂ ਜਲਦੀ ਦੋਸ਼ੀਆਂ ਦੀ ਭਾਲ ਕਰ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇ ਅਤੇ ਦੋਸ਼ੀਆਂ ਦੇ ਸਾਰੇ ਗੈਰਕਾਨੂੰਨੀ ਨੈੱਟਵਰਕ ਦੀ ਘੋਖ ਕਰਕੇ ਅਮਨ ਤੇ ਕਾਨੂੰਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਘਟਨਾ ਦੇ ਸਮੇਂ ਤੋਂ ਹੀ ਰੂਪਨਗਰ ਦੇ ਐੱਸ.ਐੱਸ.ਪੀ. ਗੁਲਨੀਤ ਸਿੰਘ ਖੁਰਾਨਾ ਨਾਲ ਲਗਾਤਾਰ ਰਾਬਤਾ ਕੀਤਾ ਗਿਆ ਹੈ। ਉਨ੍ਹਾਂ ਦੀਆਂ ਟੀਮਾਂ ਅਤੇ ਵੱਖ-ਵੱਖ ਜਾਂਚ ਏਜੰਸੀਆਂ ਦੋਸ਼ੀਆਂ ਨੂੰ ਭਾਲਣ ਲਈ ਕਾਰਵਾਈ ਵਿੱਚ ਲੱਗੀਆਂ ਹੋਈਆਂ ਹਨ।
ਬੈਂਸ ਨੇ ਕਿਹਾ ਕਿ ਵਿਕਾਸ ਪ੍ਰਭਾਕਰ ਦੇ ਪਰਿਵਾਰ ਨਾਲ ਸਾਡੀ ਪੂਰੀ ਸੰਵੇਦਨਾ ਹੈ। ਉਹ ਪਰਿਵਾਰ ਮੇਰੇ ਹਲਕਾ ਦਾ ਤੇ ਮੇਰਾ ਆਪਣਾ ਪਰਿਵਾਰ ਹੈ ਅਸੀਂ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਹਾਂ ਤੇ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਪਰਿਵਾਰ ਨੂੰ ਪੂਰਾ ਇਨਸਾਫ ਮਿਲੇਗਾ ਤੇ ਦੋਸ਼ੀ ਜਲਦੀ ਫੜੇ ਜਾਣਗੇ। ਉਨ੍ਹਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਦੇਸ਼ ਤੇ ਪੰਜਾਬ ਵਿਰੋਧੀ ਗੈਰ-ਸਮਾਜੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੰਦੇ ਹੋਏ ਭਾਈਚਾਰਕ ਸਾਂਝ ਨੂੰ ਮਜ਼ਬੂਤੀ ਨਾਲ ਕਾਇਮ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ- ਉਮੀਦਵਾਰਾਂ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਅਕਾਲੀ ਆਗੂ ਢੀਂਡਸਾ ਹੋਏ ਨਾਰਾਜ਼- 'ਸਾਡੇ ਨਾਲ ਖੇਡੀ ਗਈ ਸਿਆਸਤ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e